Home /punjab /

ਕੌਮੀ ਲੋਕ ਅਦਾਲਤ ‘ਚ ਆਪਸੀ ਸਹਿਮਤੀ ਨਾਲ 16,968 ਕੇਸਾਂ ਦਾ ਨਿਪਟਾਰਾ

ਕੌਮੀ ਲੋਕ ਅਦਾਲਤ ‘ਚ ਆਪਸੀ ਸਹਿਮਤੀ ਨਾਲ 16,968 ਕੇਸਾਂ ਦਾ ਨਿਪਟਾਰਾ

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 24143 ਕੇਸ ਨਿਪਟਾਰੇ ਲਈ ਰੱਖੇ ਗਏ ਸਨ 

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 24143 ਕੇਸ ਨਿਪਟਾਰੇ ਲਈ ਰੱਖੇ ਗਏ ਸਨ 

  • Share this:
    ਸ਼ਿਵਮ ਮਹਾਜਨ

    ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਪ੍ਰਧਾਨਗੀ ਅਤੇ ਪ੍ਰਭਜੋਤ ਸਿੰਘ ਕਾਲੇਕਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਦੇਖ ਰੇਖ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਕੁੱਲ 31 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰ 'ਤੇ ਕੁੱਲ 6 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ।

    ਇਸ ਮੌਕੇ ਜੱਜ ਮੁਨੀਸ਼ ਸਿੰਗਲ ਨੇ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਅਦਾਲਤ ਵਿੱਚ ਕੁੱਲ 24,143 ਕੇਸ ਨਿਪਟਾਰੇ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 16,968 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

    ਲੋਕ ਅਦਾਲਤ ਦੇ ਲਾਭਾਂ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘੱਟਦੀ ਹੈ ਅਤੇ ਪਿਆਰ ਵੱਧਦਾ ਹੈ ਅਤੇ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ।
    Published by:Krishan Sharma
    First published:

    Tags: Ludhiana

    ਅਗਲੀ ਖਬਰ