ਸ਼ਿਵਮ ਮਹਾਜਨ
ਲੁਧਿਆਣਾ: ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ 1971 ਦੀ ਭਾਰਤ-ਪਾਕਿ ਜੰਗ ਦੀ 50ਵੀਂ ਵਰੇਗੰਢ 'ਤੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਭਾਰਤ-ਪਾਕਿ ਜੰਗ 1971 ਦੀ 50ਵੀਂ ਵਰੇਗੰਢ 'ਤੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ, ਜਦਕਿ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।
ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਵੱਲੋਂ 1971 ਦੀ ਭਾਰਤ-ਪਾਕਿ ਜੰਗ ਦੌਰਾਨ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।
ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦਾ ਜਨਮ, 17 ਜੁਲਾਈ, 1943 ਨੂੰ ਹੋਇਆ ਤੇ ਉਨ੍ਹਾਂ ਭਾਰਤੀ ਹਵਾਈ ਸੈਨਾ ਵਿੱਚ 04 ਜੁਲਾਈ, 1967 ਨੂੰ ਦੇਸ਼ ਸੇਵਾ ਲਈ ਆਪਣਾ ਸਫ਼ਰ ਸ਼ੁਰੂ ਕੀਤਾ।
1971 ਦੀ ਭਾਰਤ-ਪਾਕਿ ਜੰਗ ਮੌਕੇ, ਸ੍ਰੀਨਗਰ ਏਅਰ ਫੀਲਡ 14 ਦਸੰਬਰ, 1971 ਨੂੰ 6 ਪਾਕਿਸਤਾਨੀ ਜਹਾਜ਼ਾਂ ਵੱਲੋਂ ਹਮਲਾ ਕੀਤਾ ਗਿਆ। ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵੱਲੋਂ ਪਾਕਿਸਤਾਨੀ ਹਮਲੇ ਨੂੰ ਅਸਫਲ ਕਰਨ ਲਈ ਅਤਿ ਦਲੇਰੀ, ਬਹਾਦਰੀ ਅਤੇ ਦ੍ਰਿੜਤਾ ਨਾਲ ਮੁਕਾਬਲਾ ਕਰਦਿਆਂ ਦੁਸ਼ਮਣ ਨੂੰ ਵਾਪਸ ਜਾਣ ਲਈ ਮਜਬੂਰ ਕੀਤਾ ਅਤੇ ਦੋ ਦੁਸ਼ਮਣ ਜਹਾਜ਼ਾਂ ਨੂੰ ਨਸ਼ਟ ਵੀ ਕੀਤਾ। ਦੁਸ਼ਮਣਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵੱਲੋਂ ਅਖੀਰ ਵਿੱਚ ਦੁਸ਼ਮਣ ਨਾਲ ਲੜਦਿਆਂ ਕੌਮ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 1971, Anniversary, Indian Army, Indo-Pak war, Ludhiana, Martyr, Tributes