Home /News /punjab /

Ludhiana News : ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਗ੍ਰਿਫਤਾਰ ਕੀਤਾ

Ludhiana News : ਵਿਜੀਲੈਂਸ ਬਿਊਰੋ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਗ੍ਰਿਫਤਾਰ ਕੀਤਾ

ਏਐਸਆਈ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫਤਾਰ

ਏਐਸਆਈ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰ ਕੇ ਇਲਜ਼ਾਮ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਥਾਣਾ ਟਿੱਬਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ) ਕੋਲ ਪਹੁੰਚ ਕਰ ਕੇ ਇਲਜ਼ਾਮ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੇ ਉਸ ਖਿਲਾਫ਼ ਦਰਜ ਪੁਲਿਸ ਕੇਸ ਵਿੱਚ ਜ਼ਮਾਨਤ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਵਿਜੀਲੈਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਈ.ਓ.ਡਬਲਿਊ. ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Published by:Shiv Kumar
First published:

Tags: Arrested, Asi, Bribe, Ludhiana news, Vigilance Bureau