Home /punjab /

ਟਰਾਂਸਪੋਰਟ ਮਾਫੀਆ ਦੇ ਖਤਮ ਹੋਣ ਦੀ ਸ਼ੁਰੂਆਤ ਹੋ ਗਈ ਹੈ: ਰਾਜਾ ਵੜਿੰਗ

ਟਰਾਂਸਪੋਰਟ ਮਾਫੀਆ ਦੇ ਖਤਮ ਹੋਣ ਦੀ ਸ਼ੁਰੂਆਤ ਹੋ ਗਈ ਹੈ: ਰਾਜਾ ਵੜਿੰਗ

ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰ

ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰ

ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਦੇ ਵਿਰੁੱਧ ਕਾਰਵਾਈ ਕੀਤੀ ਅਤੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦੇ ਨੇੜੇ 40 ਟੂਰਿਸਟ ਗੈਰਕਨੂੰਨੀ ਬੱਸਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ।

 • Share this:
  ਸ਼ਿਵਮ ਮਹਾਜਨ,  ਲੁਧਿਆਣਾ

  ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰ ਕਾਨੂੰਨੀ ਸੰਚਾਲਨ ਦੇ ਵਿਰੁੱਧ ਕਾਰਵਾਈ ਕੀਤੀ । ਇਸ ਦੇ ਨਾਲ ਹੀ  ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦੇ ਨੇੜੇ 40 ਟੂਰਿਸਟ ਗੈਰ ਕਾਨੂੰਨੀ ਬੱਸਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ।

  ਮੌਕੇ ‘ਤੇ ਮੌਜੂਦ ਟਰਾਂਸਪੋਰਟ ਮੰਤਰੀ ਨੇ  ਕਿਹਾ ਕਿ ਬੱਸਾਂ ਦੇ ਗੈਰ ਕਾਨੂੰਨੀ ਸੰਚਾਲਨ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ  ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

  ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਦੇ ਅੰਤ ਦੀ ਸ਼ੁਰੂਆਤ ਹੋ ਗਈ ਹੈ ਅਤੇ ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ ਬਿਨਾਂ ਪਰਮਿਟ ਅਤੇ ਟੈਕਸ ਚੋਰੀ ਕਰਨ ਵਾਲੀ ਹਰ ਬੱਸ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਰਾਜ ਵਿੱਚ ਬੱਸਾਂ ਦੇ ਗੈਰਕਨੂੰਨੀ ਸੰਚਾਲਨ ਵਿਰੁੱਧ ਕਾਰਵਾਈ ਸ਼ੁਰੂ ਕਰਨ।

  ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀ ਗੈਰ-ਕਾਨੂੰਨੀ ਟਰਾਂਸਪੋਰਟਰਾਂ ਦੀ ਮਦਦ ਕਰਦੇ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕਿਸੇ ਤੋਂ ਪ੍ਰਭਾਵਿਤ ਹੋਏ ਬਗੈਰ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ ਅਤੇ ਟਰਾਂਸਪੋਰਟ ਖੇਤਰ ਵਿੱਚ ਡਿਫਾਲਟਰਾਂ 'ਤੇ ਲਗਾਮ ਲਗਾਉਣੀ ਚਾਹੀਦੀ ਹੈ।
  Published by:Amelia Punjabi
  First published:

  Tags: Amarinder Raja Warring, Bus, Bus stand, Ludhiana, News, Punjab politics, Transport

  ਅਗਲੀ ਖਬਰ