Home /News /punjab /

Ludhiana : ਕੋਰਟ ਨੇ ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Ludhiana : ਕੋਰਟ ਨੇ ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

 
 (ਫਾਇਲ ਫੋਟੋ)

(ਫਾਇਲ ਫੋਟੋ)

ਜਿਥੇ ਮਾਣਯੋਗ ਜੱਜ ਨੇ ਉਸ ਦਾ 13 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।

 • Share this:


  ਲੁਧਿਆਣਾ - ਅੱਜ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ  ਲੁਧਿਆਣਾ ਥਾਣਾ ਮਿਹਰਬਾਨ ਵਿੱਚ 2017 ਚ ਹੋਈ ਇਕ ਕਤਲ ਮਾਮਲੇ ਅੰਦਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ।  ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ । ਜਿਥੇ ਮਾਣਯੋਗ ਜੱਜ ਨੇ ਉਸ ਦਾ 13 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।


  ਦੱਸ ਦੇਈਏ ਕਿ ਲੁਧਿਆਣਾ ਦੇ ਮੇਹਰਬਾਨ ਪੁਲਿਸ ਸਟੇਸ਼ਨ ਵਿੱਚ 2017 ਦੇ ਕਤਲ ਕੇਸ ਵਿੱਚ ਲਾਰੈਂਸ ਦਾ ਨਾਮ ਦਰਜ ਹੈ। ਪੁਲਿਸ ਲਾਰੈਂਸ ਨੇ ਇਸ ਸਬੰਧੀ ਪੁੱਛਗਿੱਛ ਲਈ ਉਸ ਨੂੰ ਰਿਮਾਂਡ 'ਤੇ ਲਿਆ ਹੈ। ਕਾਬਲੇਗੌਰ ਹੈ ਕਿ ਬੰਬੀਹਾ ਗੈਂਗ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਜਾਨੋ ਮਾਰਨ ਮਾਰਨ ਦੀ ਧਮਕੀ ਕਾਰਨ ਉਸਦੀ ਪ੍ਰੋਡਕਸ਼ਨ ਲਈ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਅਦਾਲਤੀ ਕੰਪਲੈਕਸ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ।


  Published by:Ashish Sharma
  First published:

  Tags: Gangster, Lawrence Bishnoi, Ludhiana Court