ਸ਼ਿਵਮ ਮਹਾਜਨ
ਲੁਧਿਆਣਾ ਦੇ ਘੰਟਾ ਘਰ ਚੌਂਕ ਵਿਖੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੋ ਘੰਟੇ ਦੇ ਲਈ ਚੌਕ ਨੂੰ ਜਾਮ ਕੀਤਾ ਗਿਆ। ਉਨ੍ਹਾਂ ਦੀ ਮੁੱਖ ਮੰਗ ਸੀ ਕਿ ਬੀਤੀ ਸਰਕਾਰਾਂ ਵੱਲੋਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਹੀ ਗਈ ਅਤੇ ਮੌਜੂਦਾ ਸਰਕਾਰ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਵੱਡੇ ਸੁਪਨੇ ਦਿਖਾਏ ਸੀ ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਅਜੇ ਤਕ ਇਸ ਵਿਸ਼ੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਜ਼ਮੀਨ ਤੇ ਭੁੰਜੇ ਬੈਠ ਕੇ ਆਪਣੇ ਕੱਪੜੇ ਉਤਾਰ ਦਿੱਤੇ ਗਏ ਅਤੇ ਸੜਕ ਤੇ ਕੂੜੇ ਦੇ ਢੇਰ ਲਗਾ ਦਿੱਤੇ ਗਏ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ludhiana, Punjab