ਸ਼ਿਵਮ ਮਹਾਜਨ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਵਾਨ ਵਾਲਮੀਕਿ ਭਵਨ ਦੇ ਵਿਕਾਸ ਲਈ 1.83 ਕਰੋੜ ਰੁਪਏ ਦਾ ਚੈੱਕ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਫਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਰਾਹਤ ਦੇਣ ਲਈ ਜਲਦੀ ਹੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਮੰਤਵ ਲਈ ਲੋੜੀਂਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਗਰੀਬ ਵਰਗ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਅਮੀਰ ਵਿਰਾਸਤ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹਿਲਾਂ ਹੀ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ 5 ਕਰੋੜ ਰੁਪਏ ਸਲਾਨਾ ਬਜਟ ਗਰਾਂਟ ਦੇਣ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Employees, Government job, Ludhiana, Punjab, Punjab government