ਸ਼ਿਵਮ ਮਹਾਜਨ, ਲੁਧਿਆਣਾ:
ਲਗਾਤਾਰ ਕਿਸਾਨ ਦਿੱਲੀ ਦੇ ਬਾਡਰਾਂ ਉੱਤੇ ਸੰਘਰਸ਼ ਕਰ ਰਿਹਾ ਸੀ ਅਤੇ ਇਸ ਸੰਘਰਸ਼ ਦੇ ਨਾਲ ਦੂਜੇ ਪਾਸੇ ਹਰ ਪਾਰਟੀ ਵੱਲੋਂ ਕਿਸਾਨ ਦਾ ਹਿਮਾਇਤ ਬਣ ਕੇ ਸਿਆਸਤ ਵੇਖਣ ਨੂੰ ਮਿਲ ਰਹੀ ਸੀ। ਜਿੱਥੇ ਇੱਕ ਪਾਸੇ ਸ਼ੁਰੁਆਤ ਦੇ ਵਿੱਚ ਬੀਜੇਪੀ ਵੱਲੋਂ ਕਿਸਾਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਥੇ ਹੀ ਦੂਸਰੇ ਪਾਸੇ ਮੋਦੀ ਦੇ ਐਲਾਨ ਤੋਂ ਬਾਅਦ ਬੀਜੇਪੀ ਵੀ ਇਸ ਗੱਲ ਦਾ ਸਮਰਥਨ ਕਰ ਰਹੀ ਹੈ।
ਇਸ ਦੇ ਨਾਲ ਹੀ ਵਿਰੋਧੀ ਧਿਰ ਪਾਰਟੀਆਂ ਜਿਸ ਵਿਚਾਲੇ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਮੋਦੀ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ। ਉਥੇ ਹੀ ਉਮੀਦ ਕੀਤੀ ਕਿ ਹੈ ਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਜਲਦ ਮੰਨੀਆਂ ਜਾਣ। ਇੱਥੇ ਉਨ੍ਹਾਂ ਦਾ ਕਹਿਣਾ ਇਹ ਸੀ ਕਿ ਅਜਿਹਾ ਕਾਨੂੰਨ ਕਿਉਂ ਪਾਸ ਕੀਤਾ ਗਿਆ ਜਿਸ ਨੇ 700 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, BJP, Centre govt, Ludhiana, Narendra modi, Punjab, Punjab farmers