Home /punjab /

ਸੂਬੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ- ਮੁੱਖ ਮੰਤਰੀ ਭਗਵੰਤ ਮਾਨ

ਸੂਬੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ- ਮੁੱਖ ਮੰਤਰੀ ਭਗਵੰਤ ਮਾਨ

ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ

ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ

ਲੁਧਿਆਣਾ: ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ।

ਹੋਰ ਪੜ੍ਹੋ ...
  • Share this:
    ਸ਼ਿਵਮ ਮਹਾਜਨ

    ਲੁਧਿਆਣਾ: ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ।

    ਇਸ ਮੌਕੇ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈ, ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖ਼ਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ।

    ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਸੂਬੇ ਵਿਚ 2262 ਮੰਡੀਆਂ ਹਨ, ਜਿਨ੍ਹਾਂ ਵਿਚ 1862 ਪੱਕੀਆਂ ਹਨ ਤੇ 400 ਆਰਜ਼ੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਆਸ ਹੈ। ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲ੍ਹਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ।
    Published by:rupinderkaursab
    First published:

    Tags: Farmer, Ludhiana, Paddy, Wheat

    ਅਗਲੀ ਖਬਰ