Home /News /punjab /

ਸੂਬੇ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹੁਣ ਤੱਕ 2 ਹਜ਼ਾਰ ਤੋਂ ਵੱਧ ਪਸ਼ੂਆਂ ਦੀ ਹੋਈ ਮੌਤ

ਸੂਬੇ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹੁਣ ਤੱਕ 2 ਹਜ਼ਾਰ ਤੋਂ ਵੱਧ ਪਸ਼ੂਆਂ ਦੀ ਹੋਈ ਮੌਤ

ਸੂਬੇ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹੁਣ ਤੱਕ 2 ਹਜ਼ਾਰ ਤੋਂ ਵੱਧ ਪਸ਼ੂਆਂ ਦੀ ਹੋਈ ਮੌਤ (file photo)

ਸੂਬੇ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹੁਣ ਤੱਕ 2 ਹਜ਼ਾਰ ਤੋਂ ਵੱਧ ਪਸ਼ੂਆਂ ਦੀ ਹੋਈ ਮੌਤ (file photo)

Cow, Disease, Lumpy Skin Disease: ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ 1.45 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਹੈ।

  • Share this:
    ਚੰਡੀਗੜ੍ਹ: ਪੰਜਾਬ ਵਿੱਚ ਹੁਣ ਤੱਕ 2100 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 60,000 ਤੋਂ ਵੱਧ ਲੰਪੀ ਸਕਿਨ ਬਿਮਾਰੀ ਕਾਰਨ ਪ੍ਰਭਾਵਿਤ ਹੋ ਚੁੱਕੇ ਹਨ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ 1.45 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਹੈ।

    ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਿਮਾਰੀ ਦੇ ਫੈਲਣ ਦੀ ਨਿਗਰਾਨੀ ਅਤੇ ਕੰਟਰੋਲ ਕਰਨ ਲਈ ਮੰਤਰੀਆਂ ਦਾ ਤਿੰਨ ਮੈਂਬਰੀ ਗਰੁੱਪ ਬਣਾਇਆ ਹੈ। ਗਾਵਾਂ ਅਤੇ ਮੱਝਾਂ ਮੁੱਖ ਤੌਰ 'ਤੇ ਲੰਪੀ ਸਕਿਨ ਰੋਗ ਦੀ ਚਪੇਟ ਵਿੱਚ ਆਉਂਦੀਆਂ ਹਨ। ਇਸ ਕਾਰਨ ਪਸ਼ੂ ਦੀ ਚਮੜੀ 'ਤੇ ਗੰਢਾਂ ਬਣ ਜਾਂਦੀਆਂ ਹਨ।

    ਪੰਜਾਬ, ਰਾਜਸਥਾਨ, ਉੱਤਰਾਖੰਡ, ਗੁਜਰਾਤ ਅਤੇ ਅੰਡੇਮਾਨ ਨਿਕੋਬਾਰ ਟਾਪੂ ਇਸ ਬਿਮਾਰੀ ਦੇ ਪ੍ਰਕੋਪ ਦੀ ਲਪੇਟ ਵਿੱਚ ਹਨ। ਪੰਜਾਬ ਵਿੱਚ 4 ਜੁਲਾਈ ਨੂੰ ਲੰਪੀ ਸਕਿਨ ਦੀ ਬਿਮਾਰੀ ਦਾ ਪਹਿਲਾ ਪੁਸ਼ਟੀ ਹੋਇਆ ਕੇਸ ਸਾਹਮਣੇ ਆਇਆ ਸੀ।



    ਰਾਜ ਦੇ ਪਸ਼ੂ ਪਾਲਣ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ, “60,329 ਪਸ਼ੂ ਪ੍ਰਭਾਵਿਤ ਹੋਏ ਹਨ ਅਤੇ ਸ਼ੁੱਕਰਵਾਰ ਤੱਕ 2,114 ਦੀ ਮੌਤ ਹੋ ਚੁੱਕੀ ਹੈ।”   ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, "ਸ਼ੁੱਕਰਵਾਰ ਨੂੰ ਵੈਕਸੀਨ ਦੀਆਂ 30,000 ਖੁਰਾਕਾਂ ਦਿੱਤੀਆਂ ਗਈਆਂ ਸਨ ਅਤੇ ਅਸੀਂ ਇਸ ਨੂੰ ਰੋਜ਼ਾਨਾ 50,000 ਖੁਰਾਕਾਂ ਤੱਕ ਲਿਜਾਣ ਦਾ ਟੀਚਾ ਹੈ।"
    Published by:Ashish Sharma
    First published:

    Tags: Bhagwant Mann, Lumpy skin, Punjab government

    ਅਗਲੀ ਖਬਰ