
DSP ਵੱਲੋਂ ਬੇਰੁਜ਼ਗਾਰ ਅਧਿਆਪਕਾਂ 'ਤੇ ਡਾਂਗਾਂ ਵਰ੍ਹਾਉਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਉਤੇ ਕੀਤੇ ਲਾਠੀਚਾਰਜ ਖ਼ਿਲਾਫ਼ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਸਰਕਾਰ ਨੇ ਇਸ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ ਅੰਦਰ ਸੌਂਪਣ ਲਈ ਕਿਹਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਤਾਇਨਾਤ ਇਹ ਡੀਐਸਪੀ ਅਚਾਨਕ ਪ੍ਰਦਰਸ਼ਨਕਾਰੀਆਂ ਉਤੇ ਟੁੱਟ ਪਿਆ ਤੇ ਡਾਂਗਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਸਾਥੀ ਮੁਲਾਜ਼ਮ ਉਸ ਨੂੰ ਰੋਕਦੇ ਰਹੇ ਪਰ ਉਸ ਨੇ ਭੋਰਾ ਪਰਵਾਹ ਨਾ ਕੀਤੀ।
ਇਸ ਪਿੱਛੋਂ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ ਸੀ। ਕਿਸਾਨ ਮੋਰਚੇ ਨੇ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਸੀ ਕਿ ਇਸ ਲਾਠੀਚਾਰਜ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਵਿਚਲੇ ਡੀਐੱਸਪੀ ਵੱਲੋਂ ਸਿਰੇ ਦੀ ਜ਼ਾਲਮਾਨਾ ਬਿਰਤੀ ਦਾ ਮੁਜ਼ਾਹਰਾ ਕੀਤਾ ਗਿਆ ਹੈ, ਇਹ ਜ਼ੁਲਮ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ ਹੈ।
ਉਨ੍ਹਾਂ ਮੰਗ ਕੀਤੀ ਸੀ ਕਿ ਡੀਐਸਪੀ 'ਤੇ ਕੇਸ ਦਰਜ ਕੀਤਾ ਜਾਵੇ, ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ ਤੇ ਮੁੱਖ ਮੰਤਰੀ ਅਜਿਹੇ ਵਿਹਾਰ ਲਈ ਜਨਤਕ ਮੁਆਫ਼ੀ ਮੰਗੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।