ਪੰਜਾਬ ਦੇ ਪਾਣੀ ਬਚਾਉਣ ਲਈ ਜੁੜੀ ਮਹਾ ਪੰਚਾਇਤ

News18 Punjab
Updated: July 14, 2019, 5:20 PM IST
share image
ਪੰਜਾਬ ਦੇ ਪਾਣੀ ਬਚਾਉਣ ਲਈ ਜੁੜੀ ਮਹਾ ਪੰਚਾਇਤ

  • Share this:
  • Facebook share img
  • Twitter share img
  • Linkedin share img
ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਰੋਕਣ ਲਈ ਡੇਰਾ ਬਾਬਾ ਨਾਨਕ ਵਿਖੇ ਪੰਥਕ ਤਾਲਮੇਲ ਸੰਗਠਨ ਵੱਲੋਂ ਪਾਣੀ ਮਹਾ ਪੰਚਾਇਤ ਕਰਵਾਈ ਗਈ ਜਿਸ ਵਿਚ ਪੰਜਾਬ ਵਿਚ ਸੁੱਕਦੇ ਜਾਂਦੇ ਦਰਿਆਵਾਂ ਅਤੇ ਪਾਣੀਆਂ ਲਈ ਚਾਰਾਜੋਈ ਕੀਤੀ ਗਈ ਅਤੇ ਸਮੂਹ ਪੰਜਾਬੀਆਂ ਨੂੰ ਪਾਣੀ ਬਚਾਉਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਭਗਤ ਪੂਰਨ ਸਿੰਘ ਪਿੰਗਲਵਾੜਾ ਸੰਸਥਾ ਦੇ ਮੁਖੀ ਬੀਬੀ ਇੰਦਰਜੀਤ ਕੌਰ ਨੇ ਕਿਹਾ ਕੇ ਜੇਕਰ ਅੱਜ ਅਸੀਂ ਪਾਣੀ ਨਾ ਬਚਾਇਆ ਤਾਂ ਆਉਣ ਵਾਲੇ ਸਮੇਂ ਵਿਚ ਬੜੇ ਖ਼ਤਰਨਾਕ ਨਤੀਜੇ ਨਿਕਲਣਗੇ ਅਤੇ ਸਾਡੀ ਆਉਣ ਵਾਲੀ ਪੀੜੀ ਵਾਸਤੇ ਜੀਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਦੇ ਪੰਜਾਬ ਦਾ ਪਾਣੀ ਬੜਾ ਪਵਿੱਤਰ ਮੰਨਿਆ ਜਾਂਦਾ ਸੀ ਪਰ ਅੱਜ ਪੂਰੇ ਪੰਜਾਬ ਦਾ ਪਾਣੀ ਖ਼ਰਾਬ ਹੋ ਚੁਕਾ ਹੈ। ਅਸੀਂ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ ਹਾਂ ਜਿਸ ਕਾਰਨ ਪੰਜਾਬ ਵਿੱਚ ਬਿਮਾਰੀਆਂ ਵਧ ਰਹੀਆਂ ਹਨ।

ਇਸ ਮੌਕੇ ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਅਸੀਂ ਆਪਣੇ ਖੇਤਾਂ ਵਿੱਚ ਜਿੰਨੀਆਂ ਜ਼ਿਆਦਾ ਖਾਦਾਂ ਪਾ ਰਹੇ ਹਾਂ, ਉਨਾ ਹੀ ਪਾਣੀ ਦੂਸ਼ਿਤ ਹੋ ਰਿਹਾ ਹੈ ਕਿਉਂਕਿ ਕਿਸਾਨ ਜ਼ਿਆਦਾ ਫ਼ਾਇਦੇ ਲੈਣ ਦੇ ਚੱਕਰ ਵਿੱਚ ਪੀਣ ਵਾਲੇ ਪਾਣੀ ਦਾ ਨੁਕਸਾਨ ਕਰ ਰਿਹਾ ਹੈ। ਇਸ ਲਈ ਸਾਨੂੰ ਇਸ ਦਾ ਜਲਦੀ ਤੋਂ ਜਲਦੀ ਕੋਈ ਬਦਲ ਲੱਭਣਾ ਪਵੇਗਾ, ਨਹੀਂ ਤਾਂ ਸਾਨੂੰ ਪੀਣ ਲਈ ਵੀ ਪਾਣੀ ਨਹੀਂ ਮਿਲੇਗਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪਾਣੀ ਨੂੰ ਬਚਾਉਣ ਲਈ ਆਪਣੇ ਆਪਣੇ ਵਿਚਾਰ ਰੱਖੇ ਅਤੇ ਪਾਣੀ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪੂਰੇ ਪੰਜਾਬ ਵਿਚੋਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਡਾਕਟਰ ਅਮਰ ਸਿੰਘ ਆਜ਼ਾਦ ਨੇ ਕਿਹਾ ਕੇ ਪੰਜਾਬ ਵਿੱਚ ਖ਼ਰਾਬ ਹੋ ਰਹੇ ਪਾਣੀ ਨੂੰ ਬਚਾਉਣ ਦੇ ਲਈ ਸਾਨੂੰ ਕੁਦਰਤੀ ਸਰੋਤਾਂ ਨੂੰ ਵੀ ਬਚਾਉਣ ਦੀ ਵੀ ਵੱਡੀ ਜ਼ਰੂਰਤ ਹੈ। ਕਾਰਪੋਰੇਟ ਘਰਾਣੇ ਆਪਣੇ ਫ਼ਾਇਦੇ ਦੇ ਲਈ ਸਾਡੇ ਪੂਰੇ ਵਾਤਾਵਰਨ ਨੂੰ ਖ਼ਰਾਬ ਕਰ ਰਹੇ ਹਨ। ਅੱਜ ਲੋੜ ਹੈ, ਇਨ੍ਹਾਂ ਦੇ ਖ਼ਿਲਾਫ਼ ਇਕ ਜਥੇਬੰਧਕ ਤਾਕਤ ਖੜੀ ਕਰਕੇ ਸੰਘਰਸ਼ ਲੜੀਏ ਤਾਂ ਜੋ ਦੇਸ਼ ਦਾ ਪਾਣੀ ਬਚਾ ਸਕੀਏ।
First published: July 14, 2019, 5:20 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading