ਚੰਡੀਗੜ੍ਹ: ਜਿੱਥੇ ਈਟੀਟੀ ਪਾਸ ਬੇਰੁਜ਼ਗਾਰ ਨੌਜਵਾਨ ਮੋਬਾਈਲ ਟਾਵਰ 'ਤੇ ਚੜ੍ਹਿਆ ਹੋਇਆ ਹੈ, ਉਸ ਦੇ ਬਿਲਕੁਲ ਸਾਹਮਣੇ ਹੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਰਕਾਰੀ ਰਿਹਾਇਸ਼ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਈ.ਟੀ.ਟੀ ਅਧਿਆਪਕ ਦਰਸਾਉਂਦਾ ਹੈ ਕਿ ਕਿਸ ਤਰ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਇਸੇ ਕਾਰਨ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਪਾਣੀ ਦੀਆਂ ਟੈਂਕੀਆਂ ਅਤੇ ਮੋਬਾਈਲ ਟਾਵਰਾਂ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ।
ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਦੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਲ ਦਰਦ ਇਹ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਨਹੀਂ ਰੱਖਿਆ, ਜਿਸ ਕਾਰਨ ਉਹ ਆਪਣਾ ਗੁੱਸਾ ਅਕਾਲੀ ਆਗੂਆਂ 'ਤੇ ਕੱਢਣਾ ਚਾਹੁੰਦੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਡਰੱਗਸ ਰਿਪੋਰਟ ਦੀ ਗੱਲ ਕਰ ਰਹੇ ਹਨ, ਉਹ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਪਈ ਹੈ। ਪਰ ਇਸ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਇਸ ਰਿਪੋਰਟ ਦੇ ਆਧਾਰ 'ਤੇ ਗ੍ਰਿਫਤਾਰ ਕਰਨ ਦੀ ਗੱਲ ਕਰਕੇ ਹਾਈਕੋਰਟ ਦਾ ਰੁਖ ਵੀ ਕਰ ਰਹੇ ਹਨ।
ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਕੇ ਦਿਖਾਉਣ, ਨਹੀਂ ਤਾਂ ਨਵਜੋਤ ਸਿੰਘ ਸਿੱਧੂ ਜੋ ਕਹਿ ਰਹੇ ਹਨ, ਉਹ ਨਸ਼ੇ ਦੇ ਮਾਮਲੇ ਦੀ ਜਾਂਚ ਰਿਪੋਰਟ ਖੋਲ੍ਹਣ ਬਾਰੇ ਚੁੱਪ ਧਾਰ ਕੇ ਮਰਨ ਵਰਤ 'ਤੇ ਬੈਠਣਗੇ, ਜੇਕਰ ਉਹ ਆਪਣੇ ਪਿਤਾ ਭਗਵੰਤ ਸਿੰਘ ਦਾ ਅਸਲੀ ਪੁੱਤਰ ਹੈ ਤਾਂ ਮਰਨ ਵਰਤ 'ਤੇ ਬੈਠ ਕੇ ਇਸ ਮਾਮਲੇ 'ਚ ਕੋਈ ਕਾਰਵਾਈ ਕਰਕੇ ਦਿਖਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akali Dal, Bikram Singh Majithia