ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਤੰਜ ਕੱਸੇ ਹਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਫਾਇਦਾ ਲੈਣ ਲਈ ਗੋਲਡੀ ਬਰਾੜ ਦੀ ਗ੍ਰਿਫਤਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਝੂਠ ਬੋਲਿਆ ਹੈ।ਕਿਉਂਕਿ ਅਜੇ ਤੱਕ ਨਾ ਤਾਂ ਕੇਂਦਰ ਸਰਕਾਰ ਨੇ ਅਤੇ ਨਾ ਹੀ ਕਿਸੇ ਵੱਡੀ ਜਾਂਚ ਏਜੰਸੀ ਨੇ ਗੋਲਡੀ ਬਰਾੜ ਦੇ ਨੂੰ ਗ੍ਰਿਫਤਾਰ ਕਰਨੇ ਦੀ ਪੁਸ਼ਟੀ ਕੀਤੀ ਹੈ। ਜੇ ਇਸ ਗੱਲ ਵਿੱਚ ਸਚਾਈ ਹੈ ਤਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਇਸ ਗੱਲ ਦੇ ਤੱਥਾਂ ਦੇ ਨਾਲ ਪੁਸ਼ਟੀ ਕਰਨ ਕਿ ਬਰਾੜ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਹੈ।ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਅੱਠ ਮਹੀਨਿਆਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੈ, ਇਸ ਲਈ ਮਾਨ ਨੇ ਆਪਣੀ ਸਾਖ ਬਚਾਉਣ ਲਈ ਅਜਿਹਾ ਬਿਆਨ ਦਿੱਤਾ।
ਤੁਹਾਨੂੰ ਦਸ ਦਈਏ ਕਿ ਗੋਲਡੀ ਬਰਾੜ ਦੀ ਬੀਤੇ ਸ਼ੁੱਕਰਵਾਰ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਗੱਲ ਸਾਹਮਣੇ ਆਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਗੋਲਡੀ ਬਰਾੜ ਨੂੰ ਜਲਦ ਪੰਜਾਬ ਲਿਆਉਣ ਦੀ ਗੱਲ ਕੀਤੀ ਸੀ। ਗੋਲਡੀ ਬਰਾੜ ਸਿੱਧੂ ਮੂਸੇਵਾਲਾ ਹੱਤਿਆਕਾਂਡ ਦਾ ਮੁੱਖ ਮੁਲਜ਼ਮ ਹੈ। ਸਿੱਧੂ ਦੀ ਹੱਤਿਆ ਤੋਂ ਬਾਅਦ ਗੋਲਡੀ ਬਰਾੜ ਨੇ ਇੰਟਰਨੈੱਟ ਮੀਡੀਆ ’ਤੇ ਕਤਲ ਦੀ ਜ਼ਿੰਮੇਦਾਰੀ ਲਈ ਸੀ।ਹੁਣ ਖਬਰਾਂ ਆ ਰਹੀਆਂ ਹਨ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆਂ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰ ਦੂਜੇ ਪਾਸੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਇਸ ਦਾ ਖੰਡਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arrest, Bikram Singh Majithia, California, Chandigarh, Goldy brar