• Home
 • »
 • News
 • »
 • punjab
 • »
 • MAKING DALIT CM IN PUNJAB JUST AN ELECTION STUNT MAYAWATI

ਮਾਇਆਵਤੀ ਨੇ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾਉਣ ਨੂੰ ਚੋਣ ਸਟੰਟ ਦੱਸਿਆ

ਮਾਇਆਵਤੀ ਨੇ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾਉਣ ਨੂੰ ਚੋਣ ਸਟੰਟ ਦੱਸਿਆ (ਫਾਇਲ ਫੋਟੋ)

ਮਾਇਆਵਤੀ ਨੇ ਪੰਜਾਬ ਵਿਚ ਦਲਿਤ ਮੁੱਖ ਮੰਤਰੀ ਬਣਾਉਣ ਨੂੰ ਚੋਣ ਸਟੰਟ ਦੱਸਿਆ (ਫਾਇਲ ਫੋਟੋ)

 • Share this:
  ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ ਇਸ ਨੂੰ ਚੋਣ ਸਟੰਟ ਕਰਾਰ ਦਿੱਤਾ ਹੈ।

  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਹੋਣ ਕਰ ਕੇ ਕਾਂਗਰਸ ਕਾਫੀ ਘਬਰਾਈ ਹੋਈ ਹੈ, ਇਸ ਵਾਸਤੇ ਉਸ ਨੇ ਅਜਿਹਾ ਕੀਤਾ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਪੰਜਾਬ ਵਿਚ ਦਲਿਤ ਭਾਈਚਾਰੇ ਦੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ, ਇਸ ਤੋਂ ਬਿਨਾ ਕੁਝ ਨਹੀਂ ਹੈ।’’

  ਉਨ੍ਹਾਂ ਕਿਹਾ, ‘‘ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਕਾਂਗਰਸ ਵੱਲੋਂ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਗੈਰ-ਦਲਿਤ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ, ਜਿਸ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਪਾਰਟੀ ਦਾ ਹੁਣ ਤੱਕ ਦਲਿਤਾਂ ’ਤੇ ਪੂਰਾ ਭਰੋਸਾ ਨਹੀਂ ਹੋ ਸਕਿਆ ਹੈ ਪਰ ਇਨ੍ਹਾਂ ਦੇ ਇਸ ਦੋਹਰੇ ਚਰਿੱਤਰ ਤੇ ਚਿਹਰੇ ਤੋਂ ਉੱਥੋਂ ਦੇ ਦਲਿਤ ਵਰਗ ਦੇ ਲੋਕਾਂ ਨੂੰ ਸਾਵਧਾਨ ਰਹਿਣਾ ਹੈ।’’

  ਮਾਇਆਵਤੀ ਨੇ ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਮੁੱਖ ਮੰਤਰੀ ਲਾਉਣ ਨੂੰ ਚੋਣ ਸਟੰਟ ਕਰਾਰ ਦਿੱਤਾ।
  Published by:Gurwinder Singh
  First published: