
Malout: One killed, two injured in car-canter collision ਮਲੋਟ: ਕਾਰ ਤੇ ਕੈਂਟਰ ਦੀ ਟੱਕਰ ਵਿਚ ਇਕ ਹਲਾਕ, ਦੋ ਜਖਮੀ
Chetan Bhura
ਮਲੋਟ ਦੇ ਨਜ਼ਦੀਕ ਪਿੰਡ ਭਾਈਕਾ ਕੇਰਾ ਕੋਲ ਇਕ ਕਾਰ ਅਤੇ ਕੈਂਟਰ ਦੀ ਟੱਕਰ ਵਿਚ ਪਿੰਡ ਦਾਨੇਵਾਲਾ ਦੇ ਰਹਿਣ ਵਾਲੇ ਕਾਰ ਚਾਲਕ ਦੀ ਮੌਤ ਹੋ ਗਈ ਜਦ ਕਿ ਉਸ ਦੀ ਭੈਣ ਅਤੇ ਭਾਣਜਾ ਜਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਬਠਿੰਡਾ ਰੈਫਰ ਕੀਤਾ ਗਿਆ ਹੈ।
ਅੱਜ ਸਵੇਰ ਵੇਲੇ ਮਲੋਟ ਦੇ ਨਜ਼ਦੀਕ ਪਿੰਡ ਦਾਨੇਵਾਲਾ ਦਾ 65 ਸਾਲਾ ਦਿਲਬਾਗ ਸਿੰਘ ਆਪਣੀ ਭੈਣ ਅਤੇ ਭਾਣਜੇ ਸਮੇਤ ਕਾਰ ਉਤੇ ਆਪਣੀ ਦੋਤਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਪਿੰਡ ਭਾਈਕਾ ਕੇਰਾ ਕੋਲ ਡਿਫੈਂਸ ਰੋਡ ਉਤੇ ਪਿੱਛੋਂ ਆ ਰਹੇ ਤੇਜ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਕਾਰ ਚਾਲਕ ਅਤੇ ਉਸ ਦੀ ਭੈਣ ਅਤੇ ਭਾਣਜਾ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਮਲੋਟ ਲਿਆਂਦਾ ਗਿਆ।
ਇਥੇ ਇਲਾਜ਼ ਦੌਰਾਨ ਕਾਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਕਾਰ ਚਾਲਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦਿਲਬਾਗ ਸਿੰਘ ਆਪਣੀ ਭੈਣ ਅਤੇ ਭਾਣਜੇ ਸਮੇਤ ਆਪਣੀ ਦੋਹਤੀ ਦੇ ਵਿਆਹ ਉਤੇ ਜਾ ਰਿਹਾ ਸੀ ਕਿ ਪਿੱਛੇ ਤੋਂ ਆ ਰਹੇ ਤੇਜ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਦਿਲਬਾਗ ਸਿੰਘ ਦੀ ਮੌਤ ਹੋ ਗਈ।
ਉਸ ਦੀ ਭੈਣ ਅਤੇ ਭਾਣਜਾ ਗੰਭੀਰ ਜ਼ਖਮੀ ਹਨ ਜਿਨ੍ਹਾਂ ਨੂੰ ਬਠਿੰਡਾ ਰੈਫਰ ਕੀਤਾ ਗਿਆ ਹੈ। ਦੂਜੇ ਪਾਸੇ ਥਾਣਾ ਭਾਈਕ ਕੇਰਾ ਪੁਲਿਸ ਚੌਕੀ ਦੇ ਏਐਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਕਰਵਾਈ ਕੀਤੀ ਜਾ ਰਹੀ ਹੈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।