Home /News /punjab /

ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ,ਹਰਿਆਣਾ ਦਾ ਨਹੀਂ- ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ,ਹਰਿਆਣਾ ਦਾ ਨਹੀਂ- ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ ਹਰਿਆਣਾ ਦਾ ਨਹੀਂ- ਕੰਗ

ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ ਹਰਿਆਣਾ ਦਾ ਨਹੀਂ- ਕੰਗ

ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਪੰਜਾਬ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ ਦੇ ਉੱਪਰ ਚੰਡੀਗੜ੍ਹ ਸ਼ਹਿਰ ਵਸਾਇਆ ਗਿਆ ਹੈ। ਹਰਿਆਣਾ ਸਰਕਾਰ ਦੇ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਸਖ਼ਤ ਵਿਰੋਧ ਜਤਾਇਆ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਰਾਜਨੀਤੀ ਗਰਮਾਈ ਹੋਈ ਹੈ। ਪੰਜਾਬ ਦੇ ਨਾਲ ਹਰਿਆਣਾ ਵੀ ਚੰਡੀਗੜ੍ਹ ਦੀ ਮੰਗ ਕਰ ਰਿਹਾ ਹੈ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਚੰਡੀਗੜ੍ਹ ਦੇ ਉੱਪਰ ਸਿਰਫ਼ ਪੰਜਾਬ ਦਾ ਹੀ ਅਧਿਕਾਰ ਹੈ।  ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ਉੱਤੇ ਚੰਡੀਗੜ੍ਹ ਵਿੱਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ।ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਪੰਜਾਬ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ ਦੇ ਉੱਪਰ ਚੰਡੀਗੜ੍ਹ ਸ਼ਹਿਰ ਵਸਾਇਆ ਗਿਆ ਹੈ। ਹਰਿਆਣਾ ਸਰਕਾਰ ਦੇ ਵੱਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੇ ਸਖ਼ਤ ਵਿਰੋਧ ਜਤਾਇਆ ਹੈ।

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਰਿਆਣਾ ਨੂੰ ਚੰਡੀਗੜ੍ਹ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਜਾਵੇਗੀ। ਹਰਿਆਣਾ ਪੰਚਕੂਲਾ, ਕਰਨਾਲ ਜਾਂ ਕਿਸੇ ਹੋਰ ਥਾਂ ਆਪਣੀ ਵਿਧਾਨ ਸਭਾ ਬਣਾ ਲਵੇ, ਚੰਡੀਗੜ੍ਹ ਦੇ ਉੱਪਰ ਸਿਰਫ਼ ਪੰਜਾਬ ਦਾ ਹੱਕ ਹੈ।

Published by:Shiv Kumar
First published:

Tags: Aam Aadmi Party, Chandigarh, Haryana, Punjab