ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਕਾਲ ਬੰਜਾਰਾ ਵਿੱਚ ਇੱਕ ਦੁਖਦਾਈ ਘਟਨਾ ਕਾਰਨ ਇੱਕ ਸ਼ਖ਼ਸ ਦੀ ਮੌਤ ਹੋ ਗਈ ਹੈ। ਪਿੰਡ ਸੰਗਤਸਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡਪਾਠ ਸਮੇਂ ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਣ(ਨਿਸ਼ਾਨ ਸਾਹਿਬ ਦਾ ਕਪੜਾ) ਲਈ ਜਦੋਂ ਹਰਪਾਲ ਸਿੰਘ ਨਿਸ਼ਾਨ ਸਾਹਿਬ 'ਤੇ ਚੜ੍ਹਿਆ ਤਾਂ ਤਾਰ ਟੁੱਟਣ ਕਾਰਨ ਹੇਠਾਂ ਡਿੱਗ ਗਿਆ। ਉਚਾਈ ਤੋਂ ਡਿੱਗਣ ਤੋਂ ਬਾਅਦ ਉਸ ਨੂੰ ਲਹਿਰਾਗਾਗਾ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਹੀ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਮ੍ਰਿਤਕ ਗੁਰਸਿੱਖ ਹਰਪਾਲ ਸਿੰਘ ਭਾਰਤੀ ਫੌਜ ਵਿੱਚ ਸੇਵਾਮੁਕਤ ਸੂਬੇਦਾਰ ਸੀ ਅਤੇ ਕਰੀਬ ਚਾਰ ਪੰਜ ਸਾਲਾਂ ਤੋਂ ਲਗਾਤਾਰ ਗੁਰਦੁਆਰਾ ਸਾਹਿਬ ਦੀ ਸੇਵਾ ਕਰ ਰਿਹਾ ਸੀ।
ਹਰ ਸਾਲ ਦੀ ਤਰ੍ਹਾਂ ਪਿੰਡ ਸੰਗਤਸਰ ਦੇ ਗੁਰਦੁਆਰਾ ਸਾਹਿਬ ਵਿੱਚ ਪਿੰਡ ਵਾਲੇ ਪਾਸੇ ਤੋਂ ਅਖੰਡ ਪਾਠ ਰੱਖਿਆ ਜਾਂਦਾ ਹੈ ਅਤੇ ਅਖੰਡ ਪਾਠ ਸਮੇਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਚੋਲਾ ਵੀ ਬਦਲਿਆ ਜਾਂਦਾ ਹੈ। ਹਰਪਾਲ ਸਿੰਘ ਇਸ ਵਾਰ ਵੀ ਨਿਸ਼ਾਨ ਸਾਹਿਬ ਦਾ ਕਪੜਾ ਬਦਲ ਰਿਆ ਸੀ ਪਰ ਅਚਾਨਕ ਵਾਪਰੀ ਦਰਦਨਾਕ ਘਟਨਾ ਨੇ ਸਾਰੇ ਪਿੰਡ ਵਿੱਚ ਸੋਗ ਛਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੂੰ ਜਾਣਕਾਰੀ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।