ਮਨੀਸ਼ ਤਿਵਾੜੀ ਨੇ ਪੰਜਾਬ ਵਿਚ ਨਾਬਾਰਡ ਦੀ ਕਾਰਜਸ਼ੈਲੀ ਦੀ ਕੀਤੀ ਸਮੀਖਿਆ

News18 Punjabi | News18 Punjab
Updated: January 13, 2021, 11:02 AM IST
share image
ਮਨੀਸ਼ ਤਿਵਾੜੀ ਨੇ ਪੰਜਾਬ ਵਿਚ ਨਾਬਾਰਡ ਦੀ ਕਾਰਜਸ਼ੈਲੀ ਦੀ ਕੀਤੀ ਸਮੀਖਿਆ
ਮਨੀਸ਼ ਤਿਵਾੜੀ ਨੇ ਪੰਜਾਬ ਵਿਚ ਨਾਬਾਰਡ ਦੀ ਕਾਰਜਸ਼ੈਲੀ ਦੀ ਕੀਤੀ ਸਮੀਖਿਆ

  • Share this:
  • Facebook share img
  • Twitter share img
  • Linkedin share img
Avtar Singh Kamboj

ਰੂਪਨਗਰ: ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਕੇ ਉਸ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਵਿਚ ਨਾਬਾਰਡ ਦੇ ਚੀਫ਼ ਜਨਰਲ ਮੈਨੇਜਰ ਡਾ. ਰਾਜੀਵ ਸਿਵਾਚ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਜਨਰਲ ਮੈਨੇਜਰ ਪੀਕੇ ਭਾਰਦਵਾਜ ਤੇ ਐਚਕੇ ਸਬਲਨੀਆ ਮੌਜੂਦ ਰਹੇ। ਇਸ ਦੌਰਾਨ ਐਮ.ਪੀ ਨੂੰ ਪੰਜਾਬ ਤੇ ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਨਾਬਾਰਡ ਦੀ ਵਿੱਤੀ ਸਹਾਇਤਾ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ।
ਸ੍ਰੀ ਤਿਵਾੜੀ ਨੇ ਸੂਬੇ ਦੇ ਖੇਤੀ ਅਤੇ ਪੇਂਡੂ ਖੇਤਰਾਂ ਵਿੱਚ ਬੈਂਕ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੈਂਕ ਲਈ ਭਵਿੱਖ ਵਿਚ ਹੋਰ ਵੀ ਵੱਡੀ ਚੁਣੌਤੀ ਹੋਵੇਗੀ, ਕਿਉਂਕਿ ਖੇਤੀ ਤੇ ਪੇਂਡੂ ਖੇਤਰ ਵਿਚ ਵਿਕਾਸ ਵਾਸਤੇ ਹੋਰ ਵੀ ਨਿਵੇਸ਼ ਦੀ ਲੋੜ ਹੈ।

ਉਨ੍ਹਾਂ ਨੇ ਸੂਬੇ ਅੰਦਰ ਵੱਖ-ਵੱਖ ਵਿਕਾਸ ਪ੍ਰਾਜੈਕਟ ਚਲਾਉਣ ਚ ਸਹਿਯੋਗ ਦੇਣ ਲਈ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ।ਐਮ.ਪੀ ਨੇ ਬੈਂਕ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਦੋਨਾਂ ਦਾ ਮਿਲ ਕੇ ਕੰਮ ਕਰਨਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਉਹ ਸੁਨਿਸ਼ਚਿਤ ਕਰਣਗੇ ਕਿ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਬੈਂਕ ਤੇ ਵਿਚਾਲੇ ਪੂਰਾ ਸਹਿਯੋਗ ਰਹੇ।ਉਥੇ ਹੀ, ਬੈਂਕ ਅਧਿਕਾਰੀਆਂ ਨੇ ਸੂਬਾ ਸਰਕਾਰ ਨੂੰ ਖੇਤੀ ਅਤੇ ਪੇਂਡੂ ਖੇਤਰ ਚ ਵਿਕਾਸ ਵਾਸਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਉਨ੍ਹਾਂ ਨੇ ਸੂਬੇ ਅੰਦਰ ਵੱਖ-ਵੱਖ ਵਿਕਾਸ ਪ੍ਰਾਜੈਕਟ ਚਲਾਉਣ ਚ ਸਹਿਯੋਗ ਦੇਣ ਲਈ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ। ਐਮ.ਪੀ ਨੇ ਬੈਂਕ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਦੋਨਾਂ ਦਾ ਮਿਲ ਕੇ ਕੰਮ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਹ ਸੁਨਿਸ਼ਚਿਤ ਕਰਣਗੇ ਕਿ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਬੈਂਕ ਤੇ ਵਿਚਾਲੇ ਪੂਰਾ ਸਹਿਯੋਗ ਰਹੇ।ਉਥੇ ਹੀ, ਬੈਂਕ ਅਧਿਕਾਰੀਆਂ ਨੇ ਸੂਬਾ ਸਰਕਾਰ ਨੂੰ ਖੇਤੀ ਅਤੇ ਪੇਂਡੂ ਖੇਤਰ ਚ ਵਿਕਾਸ ਵਾਸਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Published by: Gurwinder Singh
First published: January 12, 2021, 5:30 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading