• Home
  • »
  • News
  • »
  • punjab
  • »
  • MANISHA GULATI CONGRATULATES CHANNI ON BECOMING CHIEF MINISTER

ਮਨੀਸ਼ਾ ਗੁਲਾਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ਉਤੇ ਦਿੱਤੀਆਂ ਵਧਾਈਆਂ

ਅਜੇ ਕੁਝ ਚਿਰ ਪਹਿਲਾਂ ਮਨੀਸ਼ਾ ਗੁਲਾਟੀ ਨੇ ਮਹਿਲਾ ਅਫਸਰ ਨੂੰ ਕਥਿਤ ਤੰਗ ਕਰਨ ਦੇ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।  

ਮਨੀਸ਼ਾ ਗੁਲਾਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ਉਤੇ ਦਿੱਤੀਆਂ ਵਧਾਈਆਂ (ਫਾਇਲ ਫੋਟੋ)

ਮਨੀਸ਼ਾ ਗੁਲਾਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ਉਤੇ ਦਿੱਤੀਆਂ ਵਧਾਈਆਂ (ਫਾਇਲ ਫੋਟੋ)

  • Share this:
    ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਉਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਚੰਨੀ ਨੂੰ ਸ਼ੁਭਕਾਮਨਾਵਾਂ ਭੇਜੀਆਂ।

    ਉਨ੍ਹਾਂ ਟਵੀਟ ਕਰਕੇ ਲਿਖਿਆ ਹੈ- ਨਵੀਂ ਜ਼ਿੰਮੇਵਾਰੀ ਲਈ ਬਹੁਤ ਬਹੁਤ ਵਧਾਈਆਂ ਤੇ ਸ਼ੁਭਕਾਮਨਾਵਾਂ। ਦੱਸ ਦਈਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਲਤੀਫਾ ਦੇਣ ਤੋਂ ਬਾਅਦ ਕ੍ਹਲ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰਚ ਚੁੱਕੀ ਸੀ।



    ਉਨ੍ਹਾਂ ਨੇ ਟਵੀਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਹਾਲਾਂਕਿ ਉਨ੍ਹਾਂ ਦੇ ਟਵੀਟ ਤੋਂ ਬਾਅਦ ਇਕ ਨਵੀਂ ਚਰਚਾ ਛਿੜ ਗਈ ਹੈ। ਅਜੇ ਕੱਲ੍ਹ ਹੀ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਚੰਨੀ ਦੀ ਨਿਯੁਕਤੀ ਉਤੇ ਸਵਾਲ ਚੁੱਕਦੇ ਹੋੇ ਉਨ੍ਹਾਂ ਦਾ ਅਸਤੀਫਾ ਮੰਗਿਆ ਸੀ।



    ਚੰਨੀ ਉਤੇ ਇਕ ਮਹਿਲਾ ਅਫਸਰ ਨੂੰ ਕਥਿਤ ਤੌਰ ਉਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲੱਗੇ ਸਨ। ਕੁਝ ਚਿਰ ਪਹਿਲਾਂ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਉਤੇ ਆਈਆਂ ਵਧਾਈਆਂ ਵੱਡੇ ਸਵਾਲ ਖੜ੍ਹੇ ਕਰਦੀਆਂ ਹਨ।
    Published by:Gurwinder Singh
    First published: