ਚੰਡੀਗੜ੍ਹ- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਦੁੱਧ ਉਤਪਾਦਕਾਂ ਦੇ ਹਿੱਤ ਵੱਡਾ ਫ਼ੈਸਲਾ ਲੈਂਦਿਆਂ ਦੁੱਧ ਦੀ ਖਰੀਦ ਕੀਮਤ ਵਧਾਈ ਹੈ। ਮਿਲਕਫੈਡ ਨੇ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ 'ਚ ਦੁੱਧ ਉਤਪਾਦਕਾਂ ਲਈ ਹੋਰ ਫੈਸਲੇ ਲਏ ਜਾਣਗੇ।
ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Dairy Farmers, Harpal cheema, Milk, Milkfed, Punjab government