Home /News /punjab /

ਭਲਕੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ CM ਮਾਨ

ਭਲਕੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ CM ਮਾਨ

ਭਲਕੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ CM ਮਾਨ

ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਕੁਲਦੀਪ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁਖ ਸਾਂਝਾ ਕੀਤਾ।

  • Share this:
    ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਕੱਲ ਸਵੇਰੇ 8 ਵਜੇ ਉਨ੍ਹਾਂ ਦੇ ਘਰ ਜਾ ਕੇ ਦੁਖ ਸਾਂਝਾ ਜਾਣਗੇ। ਸਿੱਧੂ ਮੂਸੇਵਾਲਾ ਦੇ ਘਰ ਅੱਜ ਵੀ ਕਈ ਵੱਖ-ਵੱਖ ਪਾਰਟੀਆਂ ਦੇ ਕਈ ਸਿਆਸੀ ਆਗੂ ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਬੀਜੇਪੀ ਦੇ ਸੁਨੀਲ ਜਾਖੜ, ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬੀਬਾ ਹਰਸਿਮਰਤ ਕੌਰ ਉਨ੍ਹਾਂ ਦੇ ਘਰ ਦੁਖ ਸਾਂਝਾ ਕਰਨ ਪਹੁੰਚੇ। ਬੀਤੇ ਦਿਨ ਵੀ ਕਿਸਾਨ ਨੇਤਾ ਵੀ ਸਿੱਧੂ ਮੂਸੇਵਾਲਾ ਦੇ ਘਰ ਪੁੱਜ ਕੇ ਮਾਪਿਆਂ ਨੂੰ ਦਿਲਾਸਾ ਦਿੱਤਾ ਸੀ।

    ਲੋਕਾਂ ਦੇ ਮਨ ਵਿੱਚ ਸਵਾਲ ਸੀ ਕਿ ਸਿੱਧੂਮੂਸੇਵਾਲਾ ਦੇ ਅੰਤਮ ਸਸਕਾਰ ਮੌਕੇ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਨਹੀਂ ਪੁੱਜਿਆ ਸੀ। ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਕੁਲਦੀਪ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁਖ ਸਾਂਝਾ ਕੀਤਾ। ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ਵਿਖੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੰਜਾਬ ਪੁਲਿਸ ਨੇ ਹੁਣ ਤੱਕ ਦੋ ਦੋਸ਼ੀਆਂ ਦੀ ਗ੍ਰਿਫਤਾਰੀ ਕਰ ਚੁੱਕੀ ਹੈ।

    https://punjab.news18.com/news/punjab/sidhu-moosewala-killer-confession-on-news18-find-out-what-he-revealed-345692.html

    ਅੱਜ ਹੀ  ਨਿਊਜ਼18 'ਤੇ ਮੂਸੇਵਾਲਾ ਦੇ ਕਾਤਲ ਨੇ 'ਕਬੂਲਨਾਮਾ' ਕੀਤਾ ਹੈ। ਨਿਊਜ਼18 ਨੂੰ ਸਚਿਨ ਬਿਸ਼ਨੋਈ ਨੇ ਫੋਨ ਕੀਤਾ। ਸਚਿਨ ਨੇ ਮੂਸੇਵਾਲਾ ਦਾ ਕਤਲ ਕਰਨ ਦਾ ਦਾਅਵਾ ਕੀਤਾ। ਉਸਨੇ ਕਿਹਾ ਕਿ ਮੈਂ ਆਪਣੇ ਹੱਥਾਂ ਨਾਲ ਮੂਸੇਵਾਲਾ ਨੂੰ ਮਾਰਿਆ ਹੈ। ਇਸਦੀ ਵਜ੍ਹਾਂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣਾ ਦੱਸਿਆ ਹੈ।
    Published by:Ashish Sharma
    First published:

    Tags: Bhagwant Mann, Punjabi singer, Sidhu Moose Wala

    ਅਗਲੀ ਖਬਰ