• Home
  • »
  • News
  • »
  • punjab
  • »
  • MANPREET BADAL MEETS TRADERS SEEKS COOPERATION FOR ELECTIONS

ਮਨਪ੍ਰੀਤ ਬਾਦਲ ਵੱਲੋਂ ਵਪਾਰੀਆਂ ਨਾਲ ਮੁਲਾਕਾਤ, ਚੋਣਾਂ ਲਈ ਮੰਗਿਆ ਸਹਿਯੋਗ

ਮਨਪ੍ਰੀਤ ਬਾਦਲ ਵੱਲੋਂ ਵਪਾਰੀਆਂ ਨਾਲ ਮੁਲਾਕਾਤ, ਚੋਣਾਂ ਲਈ ਮੰਗਿਆ ਸਹਿਯੋਗ

  • Share this:
    Suraj Bhan

    ਬਠਿੰਡਾ: ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਦੇ ਹੋਏ ਅੱਜ ਸ਼ਹਿਰ ਬਠਿੰਡਾ ਦੇ ਵੱਖ-ਵੱਖ ਮੁਹੱਲਾ ਅਮਰਪੁਰਾ ਬਸਤੀ, ਮਹਿਣਾ ਚੌਂਕ, ਚੰਦਸਰ ਬਸਤੀ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਅਤੇ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਵੱਲੋਂ ਪੰਜ ਸਾਲ ਵਿੱਚ ਕਰਵਾਏ ਸ਼ਹਿਰ ਦੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ।

    ਇਸ ਮੌਕੇ ਵਿੱਤ ਮੰਤਰੀ ਪੰਜਾਬ ਨੇ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦਾ ਦੌਰਾ ਵੀ ਕੀਤਾ ਅਤੇ ਵਪਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਰਾਹਤ ਦੇਣ ਲਈ ਹਰ ਯਤਨ ਕੀਤੇ ਗਏ ਹਨ ਅਤੇ ਦੂਸਰੀ ਵਾਰ ਸਰਕਾਰ ਬਣਨ ਉਤੇ ਵਪਾਰੀਆਂ ਨੂੰ ਹੋਰ  ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

    ਉਨ੍ਹਾਂ ਕਿਹਾ ਕਿ 13 ਕਰੋੜ ਦੀ ਲਾਗਤ ਨਾਲ ਦਾਣਾ ਮੰਡੀ, ਸਬਜੀ ਮੰਡੀ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਿਸ ਕਰਕੇ ਵਪਾਰੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਵਿੱਤ ਮੰਤਰੀ ਪੰਜਾਬ ਦਾ ਜਗ੍ਹਾ ਜਗ੍ਹਾ ਭਰਵਾਂ ਸੁਆਗਤ ਕੀਤਾ ਗਿਆ।

    ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਉਨ੍ਹਾਂ ਵੱਲੋਂ ਸ਼ਹਿਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਗਈ, ਗ਼ਰੀਬ ਅਤੇ ਲੋੜਵੰਦਾਂ ਲਈ ਰਾਸ਼ਨ ਆਟਾ, ਪੀੜਤ ਮਰੀਜ਼ਾਂ ਲਈ ਦਵਾਈਆਂ ਅਤੇ ਆਕਸੀਜਨ ਦੇ ਪ੍ਰਬੰਧ ਕਰਨ ਦੇ ਨਾਲ ਵੱਖਰੇ ਮੁਫਤ ਕੋਵਿਡ ਸੈਂਟਰ ਖੋਲ੍ਹ ਕੇ ਕੀਮਤੀ ਜਾਨਾਂ ਬਚਾਈਆਂ ਗਈਆਂ।

    ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਬਠਿੰਡਾ ਪਰਿਵਾਰ ਨੂੰ ਖ਼ੁਸ਼ਹਾਲ ਅਤੇ ਤਰੱਕੀ ਵੱਲ ਵਧਦਾ ਦੇਖਣਾ ਹੈ ਜਿਸ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਬਠਿੰਡਾ ਸ਼ਹਿਰ ਦੀ ਵਿਕਾਸ ਲਹਿਰ  ਨਿਰੰਤਰ ਜਾਰੀ ਰਹਿ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
    Published by:Gurwinder Singh
    First published: