ਬਠਿੰਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਭਰਵਾਂ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 5 ਜਨਵਰੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਿਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ।
ਬਾਰਸ਼ ਦਾ ਮੌਸਮ ਹੋਣ ਕਾਰਨ ਸੜਕ ਰਸਤੇ ਰਾਹੀਂ ਫਿਰੋਜ਼ਪੁਰ ਜਾ ਰਹੇ ਹਨ। ਇਸ ਦੌਰਾਨ ਬਠਿੰਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਭਰਵਾ ਸਵਾਗਤ ਕੀਤਾ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਪਹੁੰਚੇ। ਸ੍ਰੀ ਮੋਦੀ ਹਵਾਈ ਜਹਾਜ਼ ਰਾਹੀਂ ਬਠਿੰਡਾ ਉਤਰੇ ਅਤੇ ਫਿਰ ਸੜਕ ਰਾਹੀਂ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਜ਼ਿਲ੍ਹੇ ਵੱਲ ਚੱਲ ਪਏ।
ਬਠਿੰਡਾ ਵਿੱਚ ਉਨ੍ਹਾਂ ਦਾ ਸਵਾਗਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Modi government, Narendra modi, Punjab Assembly election 2022