Home /News /punjab /

ਮਾਨਸਾ ਪੁਲਿਸ ਨੇ 1770 ਲੀਟਰ ਨਾਜਾਇਜ਼ ਸ਼ਰਾਬ ਫੜ੍ਹੀ

ਮਾਨਸਾ ਪੁਲਿਸ ਨੇ 1770 ਲੀਟਰ ਨਾਜਾਇਜ਼ ਸ਼ਰਾਬ ਫੜ੍ਹੀ

ਮਾਨਸਾ ਪੁਲਿਸ ਨੇ 1770 ਲੀਟਰ ਨਾਜਾਇਜ਼ ਸ਼ਰਾਬ ਫੜ੍ਹੀ (Photo Baldev sharma)

ਮਾਨਸਾ ਪੁਲਿਸ ਨੇ 1770 ਲੀਟਰ ਨਾਜਾਇਜ਼ ਸ਼ਰਾਬ ਫੜ੍ਹੀ (Photo Baldev sharma)

1770 ਲੀਟਰ ਲਾਹਣ, 2 ਚਾਲੂ ਭੱਠੀਆਂ ਅਤੇ 509 ਬੋਤਲਾਂ ਸ਼ਰਾਬ ਸਮੇਤ ਕਾਰ ਤੇ 2 ਮੋੋਟਰਸਾਈਕਲਾਂ ਅਤੇ 27 ਲੋਕਾਂ ਨੂੰ ਕੀਤਾ ਕਾਬੂ  

 • Share this:
  ਬਲਦੇਵ ਸ਼ਰਮਾ

  ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਆਬਕਾਰੀ ਐਕਟ ਤਹਿਤ 19 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 27 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋੋਸ਼ੀਆਂ ਪਾਸੋੋਂ 1770 ਲੀਟਰ ਲਾਹਣ, 2 ਚਾਲੂ ਭੱਠੀਆਂ ਅਤੇ 509 ਬੋਤਲਾਂ ਸ਼ਰਾਬ ਸਮੇਤ ਕਾਰ ਤੇ 2 ਮੋੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਦੋਸ਼ੀਆਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।

  ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਜੀ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਭੀਖੀ ਦੀ ਪੁਲਿਸ ਪਾਰਟੀ ਦੌੌਰਾਨੇ ਗਸ਼ਤ ਬਾਹੱਦ ਪਿੰਡ ਬੀਰ ਖੁਰਦ ਮੌੌਜੂਦ ਸੀ ਤਾਂ ਮੁਖਬਰੀ ਮਿਲੀ ਕਿ ਅੰਮ੍ਰਿਤਪਾਲ ਸਿੰਘ ਉਰਫ ਪਾਲੀ ਪੁੱਤਰ ਕਸ਼ਮੀਰ ਸਿੰਘ ਵਾਸੀ ਸਮਾਓ ਅਤੇ ਗੋੋਰਾ ਸਿੰਘ ਵਾਸੀ ਦਿੜਬਾ ਜੋੋ ਕੋੋਰੋੋਲਾ ਕਾਰ ਵਿੱਚ ਹਰਿਆਣਾ ਮਾਰਕਾ ਸ਼ਰਾਬ ਲੈ ਕੇ ਆ ਰਹੇ ਹਨ ਅਤੇ ਰਾਮ ਸਿੰਘ ਉਰਫ ਰਾਮੀ ਪੁੱਤਰ ਰੂਸ ਸਿੰਘ ਵਾਸੀ ਸਮਾਓ ਮੋੋਟਰਸਾਈਕਲ ਹੀਰੋੋ ਸਪਲੈਂਡਰ ਨੰ:ਪੀਬੀ.13ਡਬਲਯੂ—1269 ਤੇ ਸਵਾਰ ਹੋੋ ਕੇ ਬਤੌੌਰ ਗਾਇਡ ਕਾਰ ਦੇ ਅੱਗੇ ਅੱਗੇ ਚੱਲ ਰਿਹਾ ਹੈ। ਜਿਸ ਤੇ ਅੰਮ੍ਰਿਤਪਾਲ ਸਿੰਘ, ਗੋੋਰਾ ਸਿੰਘ ਅਤੇ ਰਾਮ ਸਿੰਘ ਵਿਰੁੱਧ ਆਬਕਾਰੀ ਐਕਟ ਤਹਿਤ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ਼ ਕਰਵਾਇਆ ਗਿਆ।ਪੁਲਿਸ ਪਾਰਟੀ ਨੇ ਢੁੱਕਵੀਂ ਜਗ੍ਹਾਂ ਤੇ ਨਾਕਾਬੰਦੀ ਕਰਕੇ ਕਾਰ ਕਰੋੋਲਾ ਨੰ:ਡੀਐਲ.6ਸੀਜੇ—4312 ਨੂੰ ਕਾਬੂ ਕਰਕੇ 360 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਅਤੇ ਦੋਸ਼ੀ ਰਾਮ ਸਿੰਘ ਨੂੰ ਮੋੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਅਤੇ ਬਾਕੀ ਦੋੋਨੋ ਦੋਸ਼ੀਆਨ ਅੰਮ੍ਰਿਤਪਾਲ ਸਿੰਘ ਅਤੇ ਗੋੋਰਾ ਸਿੰਘ ਮੌੌਕਾ ਤੋੋ ਭੱਜ ਗਏ, ਜਿਹਨਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

  ਥਾਣਾ ਸਦਰ ਮਾਨਸਾ ਦੀਆ ਪੁਲਿਸ ਪਾਰਟੀਆ ਨੇ ਮੁਖਬਰੀ ਦੇ ਆਧਾਰ ਤੇ ਜਰਨੈਲ ਸਿੰਘ ਜੈਲੀ ਪੁੱਤਰ ਗੁਰਦਾਸ ਸਿੰਘ ਵਾਸੀ ਨੰਗਲ ਕਲਾਂ ਪਾਸੋੋਂ 500 ਲੀਟਰ ਲਾਹਣ, ਦੋਸ਼ੀ ਜਗਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਖਿੱਲਣ ਪਾਸੋੋਂ 200 ਲੀਟਰ ਲਾਹਣ ਅਤੇ ਦੋਸ਼ੀ ਬੱਬੀ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਤਾਮਕੋੋਟ ਪਾਸੋੋਂ 150 ਲੀਟਰ ਲਾਹਣ ਬਰਾਮਦ ਕੀਤੀ ਗਈ ਪਰ ਦੋੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। ਦੋਸ਼ੀ ਮਾਣਕ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕੋੋਟ ਧਰਮੂ ਨੂੰ ਕਾਬੂ ਕਰਕੇ 190 ਲੀਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀ ਗੁਰਦੀਪ ਸਿੰਘ ਪੁੱਤਰ ਨਾਜਮ ਸਿੰਘ ਵਾਸੀ ਧਿੰਗੜ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।ਦੋਸ਼ੀ ਸੁਖਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਚਕੇਰੀਆਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਦੋਸ਼ੀ ਬਹਾਦਰ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਲਕਪੁਰ ਖਿਆਲਾਂ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਸਾਰੇ ਦੋਸ਼ੀਆਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ।

  ਥਾਣਾ ਸਿਟੀ—2 ਮਾਨਸਾ ਦੀਆ ਪੁਲਿਸ ਪਾਰਟੀਆਂ ਨੇ ਕਾਰਵਾਈ ਕਰਦੇ ਹੋੋਏ ਦੋਸ਼ੀ ਬੱਗਾ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ।ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਦੋਸ਼ੀਆਨ ਸਿ਼ਵਾ ਪੁੱਤਰ ਰਾਜ ਕੁਮਾਰ ਅਤੇ ਪਾਲੋੋ ਦੇਵੀ ਪਤਨੀ ਰਾਜ ਕੁਮਾਰ ਵਾਸੀਆਨ ਮਾਨਸਾ ਵਿਰੁੱਧ ਮੁਕੱਦਮਾ ਦਰਜ਼ ਕਰਵਾ ਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਪਰ ਦੋੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਿਟੀ ਬੁਢਲਾਡਾ ਦੀਆ ਪੁਲਿਸ ਪਾਰਟੀਆ ਨੇ ਕਾਰਵਾਈ ਕਰਦੇ ਹੋੋਏ ਬਿੱਟੂ ਪੁੱਤਰ ਪ੍ਰਕਾਸ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਦੋਸ਼ੀ  ਵਜ਼ੀਰ ਸਿੰਘ ਪੁੱਤਰ ਸਾਊਣ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ। ਥਾਣਾ ਬੋੋਹਾ ਦੀਆ ਪੁਲਿਸ ਪਾਰਟੀਆਂ ਨੇ ਮੁਖਬਰੀ ਦੇ ਆਧਾਰ ਤੇ ਜਸਪਾਲ ਸਿੰਘ ਉਰਫ ਮਾਣਕ ਪੁੱਤਰ ਕੁੰਦਨ ਸਿੰਘ ਵਾਸੀ ਦਲੇਲਵਾਲਾ ਪਾਸੋੋਂ 50 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਦੋਸ਼ੀ ਜਗਤਾਰ ਸਿੰਘ ਉਰਫ ਜੱਗਾ ਪੁੱਤਰ ਛੀਨਾ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।ਥਾਣਾ ਬਰੇਟਾ ਦੀਆ ਪੁਲਿਸ ਪਾਰਟੀਆਂ ਨੇ ਕਾਰਵਾਈ ਕਰਦੇ ਹੋੋਏ ਮੋੋਨੂੰ ਪੁੱਤਰ ਜਗਦੀਸ਼ ਰਾਏ ਵਾਸੀ ਬੁਢਲਾਡਾ ਨੂੰ ਮੋਟਰਸਾਈਕਲ ਸਪਲੈਂਡਰ ਨੰ:ਪੀਬੀ.31ਡੀ—8349 ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਅੰਗਰੇਜੀ ਮਾਰਕਾ ਰੋਇੰਲ ਚੈਲੰਜ (ਹਰਿਆਣਾ) ਬਰਾਮਦ ਕੀਤੀ ਗਈ।

  ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪ੍ਰੇਮ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜੁਗਲਾਣ ਵਿਰੁੱਧ ਮੁਕੱਦਮਾ ਦਰਜ਼ ਕਰਵਾ ਕੇ ਰੇਡ ਕਰਕੇ 1 ਚਾਲੂ ਭੱਠੀ, 30 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਦੋੋਸ਼ੀ ਬੀਰਬਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਵਿਰੁੱਧ ਮੁਕੱਦਮਾ ਦਰਜ਼ ਕਰਵਾ ਕੇ 50 ਲੀਟਰ ਲਾਹਣ ਬਰਾਮਦ ਕੀਤੀ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਦੋਸ਼ੀ ਤਰਸੇਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀ ਮੰਗੀ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਸਾਰੇ ਦੋਸ਼ੀਆਂ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ।

  ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਦੋਸ਼ੀ ਮਨਦੀਪ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਹਸਨਪੁਰ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਹੋੋਣ ਤੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਿਸ਼ਾਨ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਝੰਡਾਂ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ 250 ਲੀਟਰ ਲਾਹਣ ਬਰਾਮਦ ਕੀਤੀ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਝੁਨੀਰ ਦੀਆ ਪੁਲਿਸ ਪਾਰਟੀਆਂ ਨੇ ਕਾਰਵਾਈ ਕਰਦੇ ਹੋੋਏ ਮੁਖਬਰੀ ਦੇ ਆਧਾਰ ਤੇ ਬਿੱਟੂ ਸਿੰਘ ਪੁੱਤਰ ਮੈਗਲ ਸਿੰਘ ਵਾਸੀ ਝੁਨੀਰ ਵਿਰੁੱਧ ਮੁਕੱਦਮਾ ਦਰਜ਼ ਕਰਵਾ ਕੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ, 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਦੋਸ਼ੀ ਕੁਲਦੀਪ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਲਾਲਿਆਵਾਲੀ ਅਤੇ ਰੂਪ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਚਚੋੋਹਰ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 6/6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਦੋਸ਼ੀਆਂ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ।

  ਥਾਣਾ ਜੌੌੜਕੀਆਂ ਦੀਆ ਪੁਲਿਸ ਪਾਰਟੀਆਂ ਨੇ ਅਮਰੀਕ ਸਿੰਘ ਪੁੱਤਰ ਲਾਭ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ 70 ਲੀਟਰ ਲਾਹਣ, ਦੋਸ਼ੀ ਹਾਕਮ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਭੰਮੇ ਕਲਾਂ ਪਾਸੋੋ 40 ਲੀਟਰ ਲਾਹਣ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ, ਦੋਸ਼ੀ ਗੁਰਦੀਪ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਹੋੋਣ ਤੇ ਦੋਸ਼ੀਆਂ ਵਿਰੁੱਧ ਥਾਣਾ ਜੌੜਕੀਆਂ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ ਹਨ।
  Published by:Ashish Sharma
  First published:

  Tags: Illegal liquor, Mansa, Punjab Police

  ਅਗਲੀ ਖਬਰ