ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮਾਨਸਾ ਪੁਲਿਸ ਨੇ ਅੱਜ ਕੋਰਟ ਵਿੱਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਚਾਰਜਸ਼ੀਟ ਵਿੱਚ 7 ਦੋਸ਼ੀਆਂ ਖਿਲਾਫ ਦਾਖਲ ਕੀਤੀ ਹੈ। ਇਸ ਚਾਰਜਸ਼ੀਟ ਵਿਚ ਦੀਪਕ ਮੁੰਡੀ, ਕਪਿਲ ਪੰਡਿਤ, ਰਜਿੰਦਰ ਜੋਕਰ, ਮਨੀ ਰਈਆ, ਮਨਦੀਪ ਸਿੰਘ ਬਿੱਟੂ ਅਤੇ ਜਗਤਾਰ ਸਿੰਘ ਦੇ ਨਾਂ ਸ਼ਾਮਿਲ ਹਨ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਹੁਣ ਤੱਕ 31 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਵਿੱਚ 27 ਪੁਲਿਸ ਦੀ ਗ੍ਰਿਫਤ ਵਿੱਚ ਹਨ। ਇਸ ਤੋਂ ਇਲਾਵਾ ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਅਤੇ ਵਿਪਿਨ ਨਹਿਰਾ ਵਿਦੇਸ਼ ਵਿੱਚ ਹਨ, ਜਿਨ੍ਹਾਂ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲਿਸ ਵੱਲੋਂ ਕਾਨੂੰਨੀ ਪ੍ਰਕਿਰਿਆ ਜਾਰੀ ਹੈ।
ਕਾਬਲੇਗੌਰ ਹੈ ਕਿ 26 ਅਗਸਤ ਨੂੰ ਪੁਲਿਸ ਨੇ ਕੋਰਟ ਵਿੱਚ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਪਹਿਲੀ ਚਾਰਜਸ਼ੀਟ 1850 ਪੰਨਿਆ ਦੀ ਸੀ। ਇਹ ਦੂਜੀ ਚਾਰਜਸ਼ੀਟ ਹੈ, ਜਿਸ ਨੂੰ ਪੁਲਿਸ ਨੇ ਦੋਸ਼ੀਆਂ ਖਿਲਾਫ ਦਾਖਲ ਕੀਤਾ ਹੈ।
ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਪੱਕੇ ਤੌਰ 'ਤੇ ਵਾਪਸ ਲੈ ਲਈ ਗਈ ਸੀ। ਸਿੱਧੂ ਮੂਸੇਵਾਲਾ ਆਪਣੇ ਦੋਸਤ ਅਤੇ ਚਚੇਰੇ ਭਰਾ ਨਾਲ ਮਾਨਸਾ ਦੇ ਪਿੰਡ ਜਵਾਹਰਕੇ ਜਾ ਰਿਹਾ ਸੀ ਜਦੋਂ 6 ਦੋਸ਼ੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਸਾਹਮਣੇ ਤੋਂ ਰੋਕ ਲਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਸ ਘਟਨਾ ਦੀ ਜ਼ਿੰਮੇਵਾਰੀ ਕੈਨੇਡਾ ਸਥਿਤ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਲਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Court, Mansa, Punjab Police, Sidhu Moose Wala, Sidhu moosewala murder case, Sidhu moosewala murder update