Omesh Singla
ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਜਦ ਫੂਲੇਵਾਲਾ ਤੋਂ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਨੇ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ l
ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਅਵਤਾਰ ਸਿੰਘ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਜੀ ਆਇਆਂ ਕਿਹਾ l ਮਲੂਕਾ ਨੇ ਕਿਹਾ ਕਿ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਕਾਂਗਰਸੀ ਆਗੂ ਤੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨl
ਮਲੂਕਾ ਨੇ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸੀ ਵਿਧਾਇਕ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ l ਮੰਤਰੀ ਰਹਿੰਦਿਆਂ ਗੁਰਪ੍ਰੀਤ ਸਿੰਘ ਕਾਂਗੜ ਵਿਰੋਧੀਆਂ ਉਤੇ ਪਰਚੇ ਦਰਜ ਕਰਾਉਣ ਤੇ ਜ਼ਮੀਨਾਂ ਉਤੇ ਕਬਜ਼ਾ ਕਰਨ ਤੱਕ ਹੀ ਸੀਮਤ ਰਿਹਾ l
ਕਾਂਗਰਸ ਨੇ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਵਫਾ ਨਹੀਂ ਕੀਤਾ l ਕਿਸਾਨਾਂ ਤੇ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸੱਤਾ ਹਾਸਲ ਹੋਣ ਤੋਂ ਬਾਅਦ ਮੁਨਕਰ ਹੋ ਗਈ l ਮਲੂਕਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਉਤੇ ਕਾਂਗੜ ਵੱਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਹਿਸਾਬ ਕੀਤਾ ਜਾਵੇਗਾ l
ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਉਤੇ ਮੁਫ਼ਤ ਸਿਹਤ ਸਹੂਲਤਾਂ, ਮੁਫ਼ਤ ਸਿੱਖਿਆ ਤੋਂ ਇਲਾਵਾ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ l ਅਕਾਲੀ ਬਸਪਾ ਗੱਠਜੋੜ ਸਰਕਾਰ ਹਰ ਨਾਗਰਿਕ ਨੂੰ ਇਨਸਾਫ਼ ਦੇਣ ਲਈ ਵਚਨਬੱਧ ਹੋਵੇਗੀ l ਇਸ ਮੌਕੇ ਫੂਲੇਵਾਲਾ ਦੀ ਸਮੁੱਚੀ ਅਕਾਲੀ ਬਸਪਾ ਜਥੇਬੰਦੀ ਹਾਜ਼ਰ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Punjab Assembly election 2022, Punjab Assembly Polls 2022, Shiromani Akali Dal