ਮੰਡੀ ਵਿਚ ਕਿਸਾਨਾਂ ਨੂੰ ‘ਕੁੰਡੀ’ ਲਾਉਣ ਦੇ ਦੋਸ਼ ਵਿਚ ਮਾਰਕੀਟ ਕਮੇਟੀ ਦਾ ਸੈਕਟਰੀ ਮੁਅੱਤਲ

News18 Punjab
Updated: October 15, 2019, 7:28 PM IST
share image
ਮੰਡੀ ਵਿਚ ਕਿਸਾਨਾਂ ਨੂੰ ‘ਕੁੰਡੀ’ ਲਾਉਣ ਦੇ ਦੋਸ਼ ਵਿਚ ਮਾਰਕੀਟ ਕਮੇਟੀ ਦਾ ਸੈਕਟਰੀ ਮੁਅੱਤਲ
ਮੰਡੀ ਵਿਚ ਕਿਸਾਨਾਂ ਨੂੰ ‘ਕੁੰਡੀ’ ਲਾਉਣ ਦੇ ਦੋਸ਼ ਵਿਚ ਮਾਰਕੀਟ ਕਮੇਟੀ ਦਾ ਸੈਕਟਰੀ ਮੁਅੱਤਲ

  • Share this:
  • Facebook share img
  • Twitter share img
  • Linkedin share img
ਝੋਨੇ ਦੀ ਖਰੀਦ ਪ੍ਰਕਿਰਿਆ ਵਿਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦੇ ਸੈਕਟਰੀ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਇਹ ਕਾਰਵਾਈ ਮਾਰਕੀਟ ਕਮੇਟੀ ਬਟਾਲਾ ਵਿਖੇ ਰਿਕਾਰਡ ਦੀ ਚੈਕਿੰਗ ਦੇ ਅਧਾਰ 'ਤੇ ਕੀਤੀ ਗਈ ਹੈ, ਜਿਥੇ ਵਿਸ਼ੇਸ਼ ਟੀਮ ਵੱਲੋਂ ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਬੇਨਿਯਮੀਆਂ ਪਾਈਆਂ ਗਈਆਂ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਝੋਨੇ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਬੋਰਡ ਵੱਲੋਂ ਮੰਡੀਆਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਮੰਡੀ ਬੋਰਡ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਮਾਰਕੀਟ ਕਮੇਟੀ ਬਟਾਲਾ ਅਤੇ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਗੇਹੜੀ ਦੇ ਰਿਕਾਰਡ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਆੜ੍ਹਤੀਆਂ ਵੱਲੋਂ ਮਾਰਕੀਟ ਕਮੇਟੀ ਦੇ ਸਟਾਫ ਨਾਲ ਮਿਲ ਕੇ ਕਿਸਾਨਾਂ ਤੋਂ ਘੱਟ ਕੀਮਤ 'ਤੇ ਝੋਨੇ ਦੀ ਖਰੀਦ ਕਰਕੇ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਵੇਚਿਆ ਗਿਆ। ਇਸ ਸਬੰਧੀ ਸਮੁੱਚਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ ਅਤੇ ਘੱਟ ਕੀਮਤ 'ਤੇ ਖਰੀਦਿਆਂ ਝੋਨਾ ਵੱਖ-ਵੱਖ ਸ਼ੈਲਰਾਂ ਨੂੰ ਭੇਜ ਦਿੱਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
First published: October 15, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading