ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

News18 Punjabi | News18 Punjab
Updated: May 21, 2021, 8:05 PM IST
share image
ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮੁੱਚੀ ਮਾਰਕਫੈਡ ਟੀਮ ਦੀ ਕੀਤੀ ਸ਼ਲਾਘਾ

ਤਿੰਨ ਆਕਸੀਜਨ ਐਕਸਪ੍ਰੈਸ ਰੇਲਾਂ ਸਪਲਾਈ ਲੈ ਕੇ ਪਹੁੰਚੀਆਂ, ਚੌਥੀ ਰੇਲ 22 ਮਈ ਤੱਕ ਬਠਿੰਡਾ ਪਹੁੰਚਣ ਲਈ ਪੂਰੀ ਤਰ੍ਹਾਂ ਤਿਆਰ

  • Share this:
  • Facebook share img
  • Twitter share img
  • Linkedin share img
ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈਡ ਨੂੰ ਸਪਲਾਈ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਦੋ ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਆਕਸੀਜਨ ਦਾ ਪ੍ਰਬੰਧ ਕਰਕੇ ਮਾਰਕਫੈਡ ਨੇ ਆਪਣੀਆਂ ਸਮਰੱਥਾਵਾਂ ਨੂੰ ਸਾਬਤ ਕੀਤਾ ਹੈ। ਰੇਲਵੇ/ਕੌਨਕੋਰ ਨਾਲ, ਵੱਖ-ਵੱਖ ਡਵੀਜ਼ਨਾਂ ਜਿਵੇਂ ਕਿ ਉੱਤਰੀ/ਪੱਛਮੀ/ਪੂਰਬੀ ਵਿਚ ਸੰਪਰਕ ਅਤੇ ਤਾਲਮੇਲ ਕਰਨਾ ਇਕ ਚੁਣੌਤੀ ਸੀ। ਇਸ ਤੋਂ ਇਲਾਵਾ ਇੰਨੇ ਥੋੜ੍ਹੇ ਸਮੇਂ ਵਿਚ ਸਾਰੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨਾ ਅਤੇ ਬੋਰਡ 'ਤੇ ਹੈਂਡਲਰਾਂ ਦੀਆਂ ਸੇਵਾਵਾਂ ਲੈਣਾ ਵੀ ਇੱਕ ਚੁਣੌਤੀ ਭਰਿਆ ਕਾਰਜ ਸੀ ਪਰ ਮਾਰਕਫੈਡ ਇਸ ਮੌਕੇ ਇੱਕ ਸੱਚੇ ਯੋਧਾ ਦੀ ਤਰ੍ਹਾਂ ਉੱਭਰ ਕੇ ਸਾਹਮਣੇ ਆਇਆ।
ਮਾਰਕਫੈੱਡ ਨੇ ਐਲ.ਐਮ.ਓ. ਦੀ ਸਪਲਾਈ ਅਤੇ ਵੰਡ ਦੇ ਪ੍ਰਬੰਧਾਂ ਅਤੇ ਤਾਲਮੇਲ ਕਰਨ ਲਈ ਬੋਕਾਰੋ ਅਤੇ ਹਜ਼ੀਰਾ ਵਾਸਤੇ ਅਧਿਕਾਰੀਆਂ ਦੀਆਂ ਦੋ ਟੀਮਾਂ ਨਿਯੁਕਤ ਕੀਤੀਆਂ। ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਮੁੱਖ ਦਫਤਰ ਵਿਖੇ ਮਾਰਕਫੈਡ ਦੇ ਅਧਿਕਾਰੀਆਂ ਦੀ ਟੀਮ ਇਸ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦਿਨ ਰਾਤ ਕੰਮ ਕਰ ਰਹੀ ਹੈ।

ਸੂਬਾ ਸਰਕਾਰ ਨੇ ਮਾਰਕਫੈਡ ਨੂੰ 13 ਮਈ, 2021 ਨੂੰ ਰੇਲਵੇ ਰਾਹੀਂ ਆਕਸੀਜਨ ਦੀ ਵਿਵਸਥਾ ਅਤੇ ਸਪਲਾਈ ਲਈ ਨਿਰਦੇਸ਼ ਦਿੱਤੇ ਸਨ। ਮਾਰਕਫੈਡ ਟੀਮ ਦੇ ਠੋਸ ਯਤਨਾ ਸਦਕਾ ਪਹਿਲੀ ਆਕਸੀਜਨ ਐਕਸਪ੍ਰੈਸ ਬੋਕਾਰੋ ਲਈ 14 ਮਈ ਦੀ ਅੱਧੀ ਰਾਤ ਨੂੰ ਰਵਾਨਾ ਹੋਈ ਅਤੇ ਇਹ ਬੋਕਾਰੋ ਤੋਂ ਆਕਸੀਜਨ ਲੈ ਕੇ 17 ਮਈ ਨੂੰ ਫਿਲੌਰ ਪਰਤੀ। ਇਸ ਤੋਂ ਇਲਾਵਾ ਦੂਜੀ ਆਕਸੀਜਨ ਐਕਸਪ੍ਰੈਸ 19 ਮਈ ਨੂੰ ਹਜ਼ੀਰਾ ਤੋਂ ਬਠਿੰਡਾ ਕੈਂਟ ਵਿਖੇ ਪਹੁੰਚੀ ਜਦੋਂ ਕਿ ਤੀਜੀ ਆਕਸੀਜਨ ਐਕਸਪ੍ਰੈਸ 20 ਮਈ ਨੂੰ ਬੋਕਾਰੋ ਤੋਂ ਫਿਲੌਰ ਪਹੁੰਚੀ।
ਚੌਥੀ ਆਕਸੀਜਨ ਐਕਸਪ੍ਰੈਸ ਹਜ਼ੀਰਾ ਤੋਂ ਆਕਸੀਜਨ ਲਿਆਉਣ ਲਈ 20 ਮਈ ਨੂੰ ਬਠਿੰਡਾ ਕੈਂਟ ਤੋਂ ਰਵਾਨਾ ਹੋਈ ਹੈ ਅਤੇ 22 ਮਈ, 2021 ਨੂੰ ਬਠਿੰਡਾ ਵਾਪਸ ਪਰਤੇਗੀ।
Published by: Ashish Sharma
First published: May 21, 2021, 8:01 PM IST
ਹੋਰ ਪੜ੍ਹੋ
ਅਗਲੀ ਖ਼ਬਰ