Ashish Sharma
ਬਰਨਾਲਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਵਿਚ ਇਕ ਵਿਆਹੁਤਾ ਨੇ ਸ਼ੱਕੀ ਹਾਲਾਤਾਂ ਵਿੱਚ ਫ਼ਾਹਾ ਲੈ ਕੇ ਆਤਮਹੱਤਿਆ ਕਰ ਲਈ। ਮਿ੍ਤਕ ਦੇ ਪੇਕਾ ਪਰਿਵਾਰ ਨੇ ਉਸ ਦੇ ਸਹੁਰਿਆਂ ’ਤੇ ਮਾਰਨ ਦੇ ਦੋਸ਼ ਲਗਾਏ ਹਨ। ਪਿੰਡ ਦੇ ਸਰਪੰਚ ਅਨੁਸਾਰ ਮਿ੍ਤਕਾ ਵਲੋਂ ਇੱਕ ਖ਼ੁਦਕੁਸ਼ੀ ਨੋਟ ਲਿਖਿਆ ਹੋਇਆ ਮਿਲਿਆ ਹੈ। ਜਿਸ ਵਿੱਚ ਉਸ ਵਲੋਂ ਆਪਣੇ ਪਿਤਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦੇ ਦੋਸ਼ ਲਗਾਏ ਗਏ ਹਨ।
ਪੁਲਿਸ ਵਲੋਂ ਇਸ ਸਬੰਧੀ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਾ ਦੇ ਡੀਐਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਦੀ ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਤੁਰਤ ਐਸਐਚਓ ਨੂੰ ਮੌਕੇ ਉੱਤੇ ਭੇਜ ਕੇ ਲਾਸ਼ ਨੂੰ ਬਰਨਾਲੇ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿ੍ਤਕਾ ਦੇ ਭਰਾ ਵਲੋਂ ਸਹੁਰਾ ਪਰਿਵਾਰ ਉਤੇ ਉਸ ਦੀ ਭੈਣ ਨੂੰ ਮਾਰਨ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਦੀ ਜਾਂਚ ਪੁਲਿਸ ਵਲੋਂ ਬਰੀਕੀ ਨਾਲ ਕੀਤੀ ਜਾ ਰਹੀ ਹੈ।
ਉਥੇ ਹੀ ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਧਰ, ਇਸ ਮਾਮਲੇ ਵਿੱਚ ਮਿ੍ਤਕਾ ਦੇ ਸਹੁਰਾ ਪਰਿਵਾਰ ਦੇ ਹੱਕ ਵਿੱਚ ਪੰਚਾਇਤਾਂ ਅਤੇ ਪਿੰਡ ਵਾਸੀ ਨਿੱਤਰ ਆਏ ਹਨ। ਪਿੰਡ ਧੂਰਕੋਟ ਦੇ ਸਰਪੰਚ ਬਲਬੀਰ ਸਿੰਘ ਅਤੇ ਪਿਰਥਾ ਪੱਤੀ ਧੂਰਕੋਟ ਦੇ ਸਰਪੰਚ ਗੁਰਸੇਵਕ ਸਿੰਘ ਨੇ ਦੱਸਿਆ ਕਿ ਮਿ੍ਤਕਾ ਦੇ ਸਹੁਰਾ ਪਰਿਵਾਰ ਪਿੰਡ ਵਿੱਚ ਚੰਗਾ ਅਸਰ ਰਸੂਖ ਹੈ ਅਤੇ ਪੂਰਾ ਪਿੰਡ ਮਿ੍ਤਕਾ ਦੇ ਸਹੁਰਾ ਪਰਿਵਾਰ ਦਾ ਇੱਜਤ ਆਦਰ ਕਰਦਾ ਹੈ।
ਉਨਾਂ ਕਿਹਾ ਕਿ ਜਦੋਂ ਉਹ ਮਿ੍ਤਕਾ ਦੇ ਘਰ ਪੁੱਜੇ ਉਦੋਂ ਤੱਕ ਮਿ੍ਤਕਾ ਦੀ ਲਾਸ਼ ਨੂੰ ਹੇਠਾਂ ਉਤਾਰ ਲਿਆ ਗਿਆ ਸੀ। ਇਸ ਦੇ ਬਾਅਦ ਉਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕੁੱਝ ਸਮਾਂ ਬਾਅਦ ਉਨ੍ਹਾਂ ਨੂੰ ਮਿ੍ਤਕਾ ਦੇ ਹੱਥਾਂ ਦਾ ਲਿਖਿਆ ਹੋਇਆ ਸੁਸਾਇਡ ਨੋਟ ਮਿਲਿਆ, ਜਿਸ ਵਿੱਚ ਮਿ੍ਤਕਾ ਵਲੋਂ ਆਪਣੇ ਪਿਤਾ ਨੂੰ ਖ਼ੁਦਕੁਸ਼ੀ ਲਈ ਜਿੰਮੇਵਾਰ ਠਹਿਰਾਇਆ ਗਿਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Suicide