ਪ੍ਰਧਾਨ ਮੰਤਰੀ ਮੋਦੀ ‘ਤੇ ਭੜਕੇ ਸੁਖਬੀਰ ਸਿੰਘ ਬਾਦਲ, ਕਿਹਾ- CM ਤੋਂ PM ਬਣ ਕੇ ਬਦਲ ਗਏ
ਪ੍ਰਧਾਨ ਮੰਤਰੀ ਮੋਦੀ ‘ਤੇ ਭੜਕੇ ਸੁਖਬੀਰ ਸਿੰਘ ਬਾਦਲ, ਕਿਹਾ- CM ਤੋਂ PM ਬਣ ਕੇ ਬਦਲ ਗਏ
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੀ ਰਾਏ ਵਿੱਚ, ਪੰਜਾਬ ਚੋਣ ਕਮਿਸ਼ਨਰ ‘ਨਿਕੰਮਾ’ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ। ਉਨ੍ਹਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
- news18-Punjabi
- Last Updated: February 10, 2021, 8:21 PM IST
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੀ ਰਾਏ ਵਿੱਚ, ਪੰਜਾਬ ਚੋਣ ਕਮਿਸ਼ਨਰ ‘ਨਿਕੰਮਾ’ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ। ਉਨ੍ਹਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ।
Congress is treating upcoming elections as govt polls. It’s a govt of hooliganism...Punjab Election Commissioner is Punjab CM’s puppet. In my opinion, he is ‘nikamma’ and follows Punjab CM’s orders blindly. He should be dismissed: Shiromani Akali Dal chief Sukhbir Singh Badal pic.twitter.com/yuIruNN6ay
— ANI (@ANI) February 10, 2021
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਬਣਨ ਵਿਚ ਵੱਡਾ ਅੰਤਰ ਹੈ। ਜਦੋਂ ਕੇਂਦਰ ਵਿਚ ਕਾਂਗਰਸ ਸੱਤਾਧਾਰੀ ਧਿਰ ਸੀ, ਉਸ ਦੀ ਮੁੱਖ ਮੰਤਰੀਆਂ ਦੀ ਇਕ ਮੀਟਿੰਗ ਹੋਈ ਸੀ, ਜਿਸ ਵਿਚ ਐਮਐਸਪੀ ਨੂੰ ਕਾਨੂੰਨੀ ਤੌਰ 'ਤੇ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ, ਹੁਣ ਉਹ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਆਪਣੇ ਸ਼ਬਦਾਂ ਤੋਂ ਮੁਕਰ ਗਏ ਹਨ।
There is a massive difference in how Narendra Modi ji was as CM and now as PM. When Congress was the ruling party in Centre, he headed a meeting of Chief Ministers demanding MSP to be legalised. He has retracted that stance now: SAD chief Sukhbir Singh Badal in Firozpur, Punjab pic.twitter.com/ESeS6XOShH
— ANI (@ANI) February 10, 2021
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਿਸੇ ਧਰਮ ਜਾਂ ਫਿਰਕੇ ਨਾਲ ਨਾ ਜੋੜਨ। ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ, ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਕਿਸਾਨ ਅੰਨਦਾਤਾ ਦੀ ਭਲਾਈ ਲਈ ਲੜ ਰਹੇ ਹਨ ਅਤੇ ਸਾਨੂੰ ਉਨ੍ਹਾਂ ਨੂੰ ਕਿਸੇ ਇੱਕ ਧਰਮ ਜਾਂ ਫਿਰਕੇ ਨਾਲ ਜੋੜਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।












