Home /News /punjab /

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਕੈਨੇਡਾ ਛੱਡਿਆ: ਸੂਤਰ

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਕੈਨੇਡਾ ਛੱਡਿਆ: ਸੂਤਰ

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਕੈਨੇਡਾ ਛੱਡਿਆ: ਸੂਤਰ (ਫਾਇਲ ਫੋਟੋ)

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਨੇ ਕੈਨੇਡਾ ਛੱਡਿਆ: ਸੂਤਰ (ਫਾਇਲ ਫੋਟੋ)

ਸੂਤਰਾਂ ਦੀ ਮੰਨੀਏ ਤਾਂ ਗੋਲਡੀ ਬਰਾੜ ਨੇ ਸਾਰੀਆਂ ਏਜੰਸੀਆਂ ਦੇ ਰਾਡਾਰ 'ਤੇ ਆਉਣ ਅਤੇ ਵਿਰੋਧੀ ਗੈਂਗ ਤੋਂ ਆਪਣੀ ਜਾਨ ਨੂੰ ਖਤਰਾ ਦੇਖ ਕੇ ਆਪਣਾ ਟਿਕਾਣਾ ਬਦਲ ਲਿਆ ਹੈ। ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।

ਹੋਰ ਪੜ੍ਹੋ ...
 • Share this:

  ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸਭ ਤੋਂ ਵੱਡੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ।

  ਸੂਤਰਾਂ ਦੀ ਮੰਨੀਏ ਤਾਂ ਗੋਲਡੀ ਬਰਾੜ ਨੇ ਸਾਰੀਆਂ ਏਜੰਸੀਆਂ ਦੇ ਰਾਡਾਰ 'ਤੇ ਆਉਣ ਅਤੇ ਵਿਰੋਧੀ ਗੈਂਗ ਤੋਂ ਆਪਣੀ ਜਾਨ ਨੂੰ ਖਤਰਾ ਦੇਖ ਕੇ ਆਪਣਾ ਟਿਕਾਣਾ ਬਦਲ ਲਿਆ ਹੈ।

  ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।

  ਸੂਤਰਾਂ ਦੀ ਮੰਨੀਏ ਤਾਂ ਸੁਰੱਖਿਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਦਾ ਨਵਾਂ ਟਿਕਾਣਾ ਇਸ ਸਮੇਂ ਕੈਲੀਫੋਰਨੀਆ ਹੈ ਜਿੱਥੇ ਗੋਲਡੀ ਆਪਣੇ ਅੰਤਰਰਾਸ਼ਟਰੀ ਸਰੋਤਾਂ ਦੀ ਵਰਤੋਂ ਕਰਕੇ ਸੁਰੱਖਿਅਤ ਘਰ 'ਚ ਰਹਿ ਰਿਹਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਵੱਡੀ ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਦਾ ਖਾਸਮ ਗੋਲਡੀ ਬਰਾੜ ਕੈਨੇਡਾ ਛੱਡ ਗਿਆ ਹੈ।

  ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ।ਪੰਜਾਬ ਪੁਲਿਸ ਨੇ ਇਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੈ।

  ਫਿਲਹਾਲ ਪੁਲਿਸ ਸੂਤਰਾਂ ਤੋਂ ਸੂਚਨਾ ਮਿਲ ਰਹੀ ਹੈ ਕਿ ਗੋਲਡੀ ਬਰਾੜ ਕੈਨੇਡਾ ਤੋਂ ਭੱਜ ਕੇ ਕਿਤੇ ਲੁਕ ਗਿਆ ਹੈ।

  ਗੋਲਡੀ ਬਰਾੜ ਅਜੇ ਵੀ ਲਗਾਤਾਰ ਪੋਸਟਾਂ ਪਾ ਕੇ ਆਪਣੇ ਕਾਰਕੁਨਾਂ ਨੂੰ ਸਰਗਰਮ ਕਰ ਰਿਹਾ ਹੈ ਅਤੇ ਫਿਰੌਤੀ ਦੀਆਂ ਧਮਕੀਆਂ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਅਜੇ ਵੀ ਸਰਗਰਮ ਹੈ।

  Published by:Gurwinder Singh
  First published:

  Tags: Goldy brar, Sidhu Moose Wala, Sidhu Moosewala, Sidhu moosewala murder case, Sidhu moosewala murder update, Sidhu moosewala news update