
ਮਿ੍ਤਕ ਗੁਰਲਾਲ ਸਿੰਘ ਗੱਗੂ ਦੀ ਫਾਈਲ ਤਸਵੀਰ।
ਸਿਧਾਰਥ ਅਰੋੜਾ
ਤਰਨ ਤਾਰਨ : ਜਿਲ੍ਹੇ ਦੇ ਕਸਬਾ ਪੱਟੀ ਦੇ ਪਿੰਡ ਕੈਰੋਂ ਵਿਖੇ ਮੈਡੀਕਲ ਸਟੋਰ ਦੇ ਮਾਲਕ ਅਤੇ 108 ਐਂਬੂਲੈਂਸ ’ਚ ਤਾਇਨਾਤ ਨੌਜਵਾਨ ਫਾਰਮਾਸਿਸਟ ਦਾ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮਿ੍ਤਕ ਦੀ ਪਛਾਣ ਗੁਰਲਾਲ ਸਿੰਘ ਗੱਗੂ ਵਜੋਂ ਹੋਈ ਹੈ। ਮ੍ਰਿਤਕ ਗੁਰਲਾਲ ਦਾ ਪਿੰਡ ਕੈਰੋਂ ਵਿਖੇ ਸਰਕਾਰੀ ਹਸਪਤਾਲ ਦੇ ਸਾਹਮਣੇ ਆਪਣਾ ਮੈਡੀਕਲ ਸਟੋਰ ਵੀ ਹੈ। ਗੁਰਲਾਲ ਸਿੰਘ ਆਪਣੇ ਮੈਡੀਕਲ ਸਟੋਰ ਦੇ ਬਾਹਰ ਖੜ੍ਹਾ ਫੋਨ ’ਤੇ ਕਿਸੇ ਨਾਲ ਗੱਲ ਕਰ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਚਾਰ ਤੋਂ ਪੰਜ ਗੋਲੀਆਂ ਮਾਰਨ ਤੋ ਬਾਦ ਗੁਰਲਾਲ ਸਿੰਘ ਦੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਆਏ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਵਲ ਹਸਪਤਾਲ ਪੱਟੀ ਵਿਖੇ ਮ੍ਰਿਤ ਗੂਰਲਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮੈਡੀਕਲ ਸਟੋਰ ਦੇ ਬਾਹਰ ਖੜ੍ਹਾ ਫੋਨ ’ਤੇ ਕਿਸੇ ਨਾਲ ਗੱਲ ਕਰ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੁਰਲਾਲ ਸਿੰਘ ਦੀ ਮੌਤ ਹੋ ਗਈ। ਮਿ੍ਤਕ ਦੇ ਭਰਾ ਜੈਮਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਘਰੋਂ ਗਿਆ ਸੀ ਅਤੇ ਉਸਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਗੁਰਲਾਲ ਸਿੰਘ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਗੁਰਲਾਲ ਆਪਣੇ ਕਿਸੇ ਰਿਸ਼ਤੇਦਾਰ ਕੋਲ ਪੱਟੀ ਰਹਿੰਦਾ ਸੀ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਤੋ ਇਨਸਾਫ਼ ਦੀ ਮੰਗ ਕੀਤੀ ਹੈ।
ਮੌਕੇ 'ਤੇ ਪਹੁੰਚੇ ਪੱਟੀ ਦੇ ਡੀਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਅਜੇ ਤਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਕਾਲ ਡਿਟੇਲ ਜਾਂਚੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਦੇ ਡੈੱਡ ਰਖਵਾ ਦਿੱਤਾ ਗਿਆ ਹੈ। ਜਲਦੀ ਹੀ ਫਰਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।