• Home
  • »
  • News
  • »
  • punjab
  • »
  • MEETING BETWEEN CM CHANNI AND NAVJOT SIDHU SOME DEMANDS AGREED UPON SOURCES AK

CM ਚੰਨੀ ਤੇ ਨਵਜੋਤ ਸਿੱਧੂ ਵਿਚਾਲੇ ਮੀਟਿੰਗ, ਕੁੱਝ ਮੰਗਾਂ 'ਤੇ ਸਹਿਮਤੀ ਬਣੀ- ਸੂਤਰ

  • Share this:
    ਚੰਡੀਗੜ੍ਹ-ਨਵਜੋਤ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਸੂਤਰਾਂ ਅਨੁੁਸਾਰ ਜ਼ਿਆਦਾਤਰ ਮੰਗਾਂ ਉਤੇ ਸਹਿਮਤੀ ਬਣ ਚੁੱਕੀ ਹੈ। ਇਕ ਤਾਲਮੇਲ ਕਮੇਟੀ ਬਣਾਈ ਜਾਵੇਗੀ, ਜਿਸ ਵਿਚ  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਹਾਈ ਕਮਾਨ ਦੇ ਮੈਂਬਰ ਹੋਣਗੇ। ਇਸ ਕਮੇਟੀ ਦੀ ਹਰ ਹਫਤੇ ਮੀਟਿੰਗ ਹੋਵੇਗੀ ਤਾਂ ਜੋ  ਸਰਕਾਰ ਅਤੇ ਸੰਗਠਨ ਬਿਹਤਰ ਤਰੀਕੇ ਨਾਲ ਕੰਮ ਕਰ ਸਕੇ।

    ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪ੍ਰਗਟ ਸਿੰਘ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਪਰਵਾਈਜ਼ਰ ਹਰੀਸ਼ ਚੌਧਰੀ ਵੀ ਮੌਜੂਦ ਸਨ। ਦਰਅਸਲ, 28 ਸਤੰਬਰ ਨੂੰ ਚੰਨੀ ਸਰਕਾਰ ਦੇ ਫੈਸਲਿਆਂ ਤੋਂ ਨਾਰਾਜ਼ ਹੋ ਕੇ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੀਐਮ ਨੇ ਕਿਹਾ ਸੀ ਕਿ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਸੂਤਰਾਂ ਤੋਂ ਪਤਾ ਚਲਾ ਹੈ ਕਿ ਸਿੱਧੂ ਦੀਆਂ ਜ਼ਿਆਤਾਦਰ ਮੰਗਾ ਮੰਨ ਲਈਆਂ ਗਈਆਂ ਹਨ। ਇਸ ਤੋਂ ਇਲਾਵਾ 4 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਰੱਖੀ ਗਈ ਹੈ।



    ਖਬਰ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਤੋਂ ਬਾਅਦ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਸੀਐਮ ਚੰਨੀ ਤੇ ਸਿੱਧੂ ਦੀ ਇਸ ਮੁਲਾਕਾਤ ਤੋਂ ਬਾਅਦ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਭ ਕੁਝ ਠੀਕ ਹੋਣ ਵਿੱਚ 5 ਤੋਂ 7 ਦਿਨ ਲੱਗਣਗੇ। ਹਰੀਸ਼ ਰਾਵਤ ਕਹਿੰਦੇ ਹਨ ਕਿ ਪਹਿਲਾਂ ਉਹ ਇਹ ਮੰਨ ਰਹੇ ਸਨ ਕਿ ਕੰਮ ਹੋ ਗਿਆ ਹੈ, ਪਰ ਕੁਝ ਸਥਿਤੀਆਂ ਅਜਿਹੀਆਂ ਹਨ ਕਿ ਉਨ੍ਹਾਂ ਨੂੰ ਪੰਜਾਬ ਜਾਣਾ ਪਵੇਗਾ, ਉਸ ਤੋਂ ਬਾਅਦ ਮੈਂ ਸਿਰਫ ਉਤਰਾਖੰਡ 'ਤੇ ਧਿਆਨ ਕੇਂਦਰਤ ਕਰਾਂਗਾ।

    ਮੁੱਖ ਮੰਤਰੀ ਚੰਨੀ ਨੂੰ ਮਿਲਣ ਪਹੁੰਚੇ ਸਿੱਧੂ ਨੇ ਟਵੀਟ ਕੀਤਾ ਕਿ ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਹਨ। ਉਸ ਨੇ ਦੋ ਸਿੱਖ ਨੌਜਵਾਨਾਂ 'ਤੇ ਬੇਅਦਬੀ ਦਾ ਗਲਤ ਦੋਸ਼ ਲਾਇਆ ਅਤੇ ਬਾਦਲ ਨੂੰ ਕਲੀਨ ਚਿੱਟ ਦੇ ਦਿੱਤੀ। 2018 ਵਿੱਚ, ਮੈਂ ਕਾਂਗਰਸ ਦੇ ਮੰਤਰੀਆਂ, ਪੀਸੀਸੀ ਦੇ ਤਤਕਾਲੀ ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਨੂੰ ਨਿਆਂ ਦੀ ਲੜਾਈ ਵਿੱਚ ਸਾਡੀ ਸਹਾਇਤਾ ਦਾ ਭਰੋਸਾ ਦਿੱਤਾ ਸੀ।
    Published by:Ashish Sharma
    First published: