• Home
 • »
 • News
 • »
 • punjab
 • »
 • MEETING ON KARTARPUR CORRIDOR OF INDIAN AND PAKISTANI OFFICIALS

ਕਰਤਾਰਪੁਰ ਲਾਂਘਾ: ਤਣਾਅ ਦੇ ਬਾਵਜੂਦ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ

 • Share this:
  ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਉਣ ਤੋਂ ਬਾਅਦ ਜਿੱਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਉੱਥੇ ਕਰਤਾਰਪੁਰ ਲਾਂਘੇ ਬਾਰੇ ਦੋਵਾਂ ਦੇਸ਼ਾਂ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਬਾਰੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋ ਰਹੀ ਹੈ।

  ਕਰਤਾਰਪੁਰ ਕੋਰੀਡੋਰ 'ਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਣ ਵਾਲੀ ਤਕਨੀਕੀ ਬੈਠਕ ਲਈ ਪਾਕਿਸਤਾਨੀ ਵਫ਼ਦ ਕਰਤਾਰਪੁਰ ਕੋਰੀਡੋਰ ਦੇ ਜ਼ੀਰੋ ਪੁਆਇੰਟ 'ਤੇ ਪਹੁੰਚ ਚੁੱਕਾ ਹੈ। ਪਾਕਿਸਤਾਨ ਕਰਤਾਰਪੁਰ ਸਾਹਿਬ ਗਲਿਆਰੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਉਹ ਕਰਤਾਰਪੁਰ ਕੋਰੀਡੋਰ ਦਾ ਕੰਮ ਜਾਰੀ ਰੱਖਣਗੇ। ਦੱਸ ਦੇਈਏ ਕਿ ਇਹ ਕੋਰੀਡੋਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ 'ਚ ਖੋਲ੍ਹਿਆ ਜਾਣਾ ਹੈ।

  ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵੱਲੋਂ ਲਾਂਘੇ ਸਬੰਧੀ ਕਈ ਨੁਕਤਿਆਂ ਉੱਤੇ ਗੱਲਬਾਤ ਹੋਵੇਗੀ। ਦੋਵਾਂ ਦੇਸ਼ਾਂ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਲਾਂਘੇ ਦਾ ਕੰਮ ਤੈਅ ਸਮੇਂ ਉੱਤੇ ਪੂਰਾ ਕੀਤਾ ਜਾਵੇਗਾ ਤੇ ਤਣਾਅ ਦਾ ਇਸ ਉੱਤੇ ਕੋਈ ਅਸਰ ਨਹੀਂ ਪਵੇਗਾ।
  First published: