ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਦਿੱਤੀ ਚਿਤਾਵਨੀ

News18 Punjabi | News18 Punjab
Updated: March 22, 2021, 1:38 PM IST
share image
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਦਿੱਤੀ ਚਿਤਾਵਨੀ
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਦਿੱਤੀ ਚਿਤਾਵਨੀ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਮੌਸਮ ਦਾ ਮਿਜਾਜ਼ ਬਦਲਿਆ ਹੈ ਤੇ ਅਗਲੇ 24 ਘੰਟਿਆਂ ਦੌਰਾਨ ਮੌਸਮ ਇਸੇ ਤਰ੍ਹਾਂ ਬਣਿਆਂ ਰਹੇਗਾ। ਇਨ੍ਹਾਂ ਥਾਵਾਂ ਉਤੇ ਬਾਰਸ਼ ਤੇ ਤੇਜ਼ ਹਵਾਵਾਂ ਜਾਰੀ ਰਹਿ ਸਕਦੀਆਂ ਹਨ।

ਅੱਜ ਸਾਰਾ ਦਿਨ ਤੇ ਕੱਲ੍ਹ ਵੀ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਬਰਕਰਾਰ ਰਹੇਗਾ। ਦੱਸ ਦਈਏ ਕਿ ਰਾਤ ਤੋਂ ਪੰਜਾਬ, ਹਰਿਆਣਾ ਦੇ ਕਈ ਹਿੱਸਿਆਂ ਵਿਚ ਬਾਰਸ਼ ਹੋ ਰਹੀ ਹੈ। ਇਸ ਕਾਰਨ ਫਸਲਾਂ ਦੇ ਭਾਰੀ ਨੁਕਸਾਨ ਦੀਆਂ ਖਬਰਾਂ ਆ ਰਹੀਆਂ ਹਨ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਅਜਿਹਾ ਹੋ ਰਿਹਾ ਹੈ। ਆਉਂਦੇ 24 ਘੰਟਿਆਂ ਵਿਚ ਬਾਰਸ਼ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਬਾਅਦ ਮੌਸਮ ਸਾਫ ਹੋਵੇਗਾ। ਇਸ ਤੋਂ ਬਾਅਦ 29 ਮਾਰਚ ਨੂੰ ਵੀ ਮੁੜ ਅਜਿਹੇ ਹਾਲਾਤ ਬਣਨਗੇ। ਬਾਰਸ਼ ਤੇ ਤੇਜ਼ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ ਵਿੱਚ ਤੂਫਾਨ ਦੇ ਨਾਲ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇੰਨਾ ਹੀ ਨਹੀਂ ਉੱਤਰ ਪ੍ਰਦੇਸ਼ ਵਿਚ ਮੌਸਮ ਦੇ ਮਿਜਾਜ਼ ਬਦਲ ਸਕਦੇ ਹਨ। ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨਾਂ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਬਾਰਸ਼ ਹੋ ਸਕਦੀ ਹੈ।

ਇਹ ਪੂਰਬੀ ਯੂਪੀ ਨਾਲੋਂ ਪੱਛਮੀ ਯੂਪੀ ਵਿੱਚ ਵਧੇਰੇ ਵੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਨੇ ਇਕ ਤਾਜ਼ਾ ਚਿਤਾਵਨੀ ਜਾਰੀ ਕਰਦਿਆਂ ਪੱਛਮੀ ਯੂਪੀ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਚਾਰ ਤੋਂ ਪੰਜ ਜ਼ਿਲ੍ਹਿਆਂ ਵਿੱਚ ਗੜੇਮਾਰੀ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ।
Published by: Gurwinder Singh
First published: March 22, 2021, 1:31 PM IST
ਹੋਰ ਪੜ੍ਹੋ
ਅਗਲੀ ਖ਼ਬਰ