• Home
  • »
  • News
  • »
  • punjab
  • »
  • METOO CASE STATE WOMEN COMMISSION SURROUNDED PUNJAB CABINET MINISTE

MeToo Case: ਪੰਜਾਬ ਕੈਬਨਿਟ ਮੰਤਰੀ ਖਿਲਾਫ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਖੋਲ੍ਹਿਆ ਮੋਰਚਾ

ਸਾਲ 2018 ਵਿਚ ਪੰਜਾਬ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਇਕ ਮਹਿਲਾ ਆਈਏਐਸ ਅਧਿਕਾਰੀ ਦੁਆਰਾ 'ਮੀ-ਟੂ' ਤਹਿਤ ਦੋਸ਼ ਲਾਇਆ ਗਿਆ ਸੀ।

ਮਨੀਸ਼ਾ ਗੁਲਾਟੀ ਨੇ ਚੰਨੀ ਨੂੰ ਮੁੱਖ ਮੰਤਰੀ ਬਣਨ ਉਤੇ ਦਿੱਤੀਆਂ ਵਧਾਈਆਂ (ਫਾਇਲ ਫੋਟੋ)

  • Share this:
    ਚੰਡੀਗੜ੍ਹ-ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚਾਰੇ ਪਾਸਿਉਂ ਘਿਰੀ ਨਜ਼ਰ ਆ ਰਹੀ ਹੈ। ਇਸ ਵਾਰ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (State Women's Commission Chairperson Manisha Gulati)  ਨੇ ਸਾਲ 2018 ਦੇ ਮੀ-ਟੂ ਮਾਮਲੇ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ (Technical Education Minister Charanjit Singh Channi) ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਉੱਚ ਸਰਕਾਰੀ ਅਧਿਕਾਰੀ ਉਸ ’ਤੇ ਦੋਸ਼ ਲਗਾ ਰਹੇ ਹਨ ਕਿ ਕਮਿਸ਼ਨ ਨੇ ਜਾਣਬੁੱਝ ਕੇ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕੀਤੀ।

    ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਸਰਕਾਰ ਤੋਂ ਰਿਪੋਰਟ ਮੰਗੀ ਸੀ, ਜੋ ਕਿ ਦੋ ਸਾਲਾਂ ਬਾਅਦ ਵੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਰਕਾਰ ਤੋਂ ਸਪੱਸ਼ਟੀਕਰਨ ਚਾਹੁੰਦੀ ਹੈ। ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਜੇਕਰ ਇੱਕ ਹਫਤੇ ਦੇ ਅੰਦਰ-ਅੰਦਰ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਿਆ ਤਾਂ ਉਹ ਭੁੱਖ ਹੜਤਾਲ ਕਰਨਗੇ। ਇਸਦੇ ਨਾਲ ਹੀ ਮਨੀਸ਼ਾ ਨੇ ਇਹ ਵੀ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਧਮਕੀਆਂ ਦੇ ਕਾਰਨ ਕੋਈ ਜਾਨੀ ਜਾਂ ਜਾਇਦਾਦ ਦਾ ਨੁਕਸਾਨ ਹੋਇਆ ਹੈ, ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

     ਕੀ ਹੈ ਮਾਮਲਾ

    ਸਾਲ 2018 ਵਿਚ ਪੰਜਾਬ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਇਕ ਮਹਿਲਾ ਆਈਏਐਸ ਅਧਿਕਾਰੀ ਦੁਆਰਾ 'ਮੀ-ਟੂ' ਤਹਿਤ ਦੋਸ਼ ਲਾਇਆ ਗਿਆ ਸੀ। ਮਹਿਲਾ ਕਮਿਸ਼ਨ ਨੇ 6 ਨਵੰਬਰ 2018 ਨੂੰ ਇਸ ਮਾਮਲੇ ਵਿੱਚ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਆਪਣੀ ਰਿਪੋਰਟ ਮੰਗੀ ਸੀ। ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਜ਼ਰਾਈਲ ਦੇ ਦੌਰੇ 'ਤੇ ਸਨ। ਵਾਪਸ ਪਰਤਣ 'ਤੇ ਉਨ੍ਹਾਂ ਦੱਸਿਆ ਸੀ ਕਿ ਚੰਨੀ ਨੇ ਔਰਤ ਤੋਂ ਮੁਆਫੀ ਮੰਗੀ ਹੈ। ਸਰਕਾਰ ਨੇ ਉਸ ਸਮੇਂ ਇਸ ਪੱਤਰ ਦਾ ਜਵਾਬ ਨਹੀਂ ਦਿੱਤਾ ਸੀ।

    ਮਨੀਸ਼ਾ ਗੁਲਾਟੀ ਨੇ ਕਿਹਾ ਕਿ ਹੁਣ ਕੁਝ ਅਧਿਕਾਰੀ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਸ ਦੀ ਜਵਾਬਦੇਹੀ ਲੋਕਾਂ ਲਈ ਹੈ, ਅਧਿਕਾਰੀਆਂ ਪ੍ਰਤੀ ਨਹੀਂ। ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ ਕਿ ਜੇਕਰ ਸਰਕਾਰ ਨੇ ਕੋਈ ਜਵਾਬ ਨਾ ਦਿੱਤਾ ਤਾਂ ਉਹ ਭੁੱਖ ਹੜਤਾਲ ‘ਤੇ ਬੈਠਣਗੀਆਂ। ਜੇ ਇਸ ਲਈ ਅਦਾਲਤ ਜਾਣਾ ਪਏ ਤਾਂ ਮੈਂ ਜਾਵਾਂਗੀ।
    Published by:Ashish Sharma
    First published:
    Advertisement
    Advertisement