Home /News /punjab /

ਪੰਜਾਬ ਵਿਚ ਦੁੱਧ ਦੇ 676 ਵਿਚੋਂ 278 ਸੈਂਪਲ ਫੇਲ੍ਹ, ਹੁਣ ਮੋਬਾਈਲ ਫੂਡ ਸੇਫਟੀ ਵੈਨ ਤਾਇਨਾਤ

ਪੰਜਾਬ ਵਿਚ ਦੁੱਧ ਦੇ 676 ਵਿਚੋਂ 278 ਸੈਂਪਲ ਫੇਲ੍ਹ, ਹੁਣ ਮੋਬਾਈਲ ਫੂਡ ਸੇਫਟੀ ਵੈਨ ਤਾਇਨਾਤ

ਪੰਜਾਬ ਵਿੱਚ ਦੁੱਧ ਦੇ 676 ਵਿਚੋਂ 278 ਸੈਂਪਲ ਫੇਲ੍ਹ, ਹੁਣ ਮੋਬਾਈਲ ਫੂਡ ਸੇਫਟੀ ਵੈਨ ਤਾਇਨਾਤ (ਸੰਕੇਤਕ ਫੋਟੋ)

ਪੰਜਾਬ ਵਿੱਚ ਦੁੱਧ ਦੇ 676 ਵਿਚੋਂ 278 ਸੈਂਪਲ ਫੇਲ੍ਹ, ਹੁਣ ਮੋਬਾਈਲ ਫੂਡ ਸੇਫਟੀ ਵੈਨ ਤਾਇਨਾਤ (ਸੰਕੇਤਕ ਫੋਟੋ)

ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ ਸਨ, ਜਿਨ੍ਹਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ ਸਨ। ਇਨ੍ਹਾਂ 'ਚੋਂ 278 ਨਮੂਨੇ ਮਾਨਤਾ 'ਤੇ ਪੂਰੇ ਨਹੀਂ ਉਤਰੇ। ਇਸ ਲਈ ਫੂਡ ਸੇਫਟੀ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ

ਹੋਰ ਪੜ੍ਹੋ ...
 • Share this:

  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਖਾਣ-ਪੀਣ ਵਾਲੀਆਂ ਘਟੀਆ ਦਰਜੇ ਦੀਆਂ ਵਸਤੂਆਂ ਦੀ ਵਿਕਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਵਿਕਰੀ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

  ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਗਲਤ ਜਾਂ ਨਾ ਖਾਣਯੋਗ ਵਸਤੂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਿਆ ਜਾ ਸਕੇ।

  ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨੂੰ ਮੁੱਖ ਰੱਖਦਿਆਂ ਫੂਡ ਸੇਫਟੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਉਹ ਹੋਰਨਾਂ ਜ਼ਿਲ੍ਹਿਆਂ ਵਿੱਚ ਜਾ ਕੇ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਚੈਕਿੰਗ ਕਰ ਸਕਣ।

  ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੇ ਫੂਡ ਸੇਫਟੀ ਵਿੰਗ ਵੱਲੋਂ ਚਲਾਈ ਗਈ ਬਹੁ-ਪੱਖੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਇਹ ਵਿੰਗ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਾਅਰੇ ਤਹਿਤ ਕੰਮ ਕਰ ਰਿਹਾ ਹੈ।

  ਇਸ ਤਰ੍ਹਾਂ ਵਿਭਾਗ ਵੱਲੋਂ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਤੋਂ ਸੁਚੇਤ ਰਹਿਣ ਦੇ ਇਰਾਦੇ ਨਾਲ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

  ਦੱਸ ਦਈਏ ਕਿ ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ ਸਨ, ਜਿਨ੍ਹਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ ਸਨ। ਇਨ੍ਹਾਂ 'ਚੋਂ 278 ਨਮੂਨੇ ਮਾਨਤਾ 'ਤੇ ਪੂਰੇ ਨਹੀਂ ਉਤਰੇ। ਇਸ ਲਈ ਫੂਡ ਸੇਫਟੀ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਾਂ ਤਾਇਨਾਤ ਕੀਤੀਆਂ ਗਈਆਂ ਹਨ।

  ਇਹ ਪ੍ਰੋਗਰਾਮ FSSAI ਦੁਆਰਾ ਫੂਡ ਸੇਫਟੀ ਆਫ ਵ੍ਹੀਲਜ਼ ਦੇ ਤਹਿਤ ਸ਼ੁਰੂ ਕੀਤਾ ਗਿਆ ਹੈ। ਇਹ ਵੈਨਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਗਰੂਕਤਾ, ਭੋਜਨ ਸੁਰੱਖਿਆ ਸਿਖਲਾਈ, ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਦੀਆਂ ਹਨ। ਇਨ੍ਹਾਂ ਵਿੱਚ ਭੋਜਨ ਦੀ ਜਾਂਚ ਦਾ ਪੂਰਾ ਪ੍ਰਬੰਧ ਹੈ ਅਤੇ ਮੌਕੇ ’ਤੇ ਹੀ ਰਿਪੋਰਟਾਂ ਦਿੱਤੀਆਂ ਜਾਂਦੀਆਂ ਹਨ।

  Published by:Gurwinder Singh
  First published:

  Tags: Healthy Food, Milk, Milkfed