ਕੱਲ੍ਹ ਤੋਂ ਦੁੱਧ ਪੀਣਾ ਮਹਿੰਗਾ ਹੋ ਜਾਵੇਗਾ।
ਵੇਰਕਾ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਗੋਲਡ ਮਿਲਕ ਤੇ ਸ਼ਕਤੀ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ।
ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਬ੍ਰਾਂਡ ਵੇਰਕਾ ਨੇ ਹਰ ਕਿਸਮ ਦੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। 4 ਮਹੀਨਿਆਂ ਦੇ ਅੰਦਰ ਦੁੱਧ ਦੀਆਂ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ।
ਵੇਰਕਾ ਦਾ ਕਹਿਣਾ ਹੈ ਕਿ ਮਹਿੰਗਾਈ ਕਾਰਨ ਉਨ੍ਹਾਂ ਵੱਲੋਂ ਖਰੀਦੇ ਜਾਂਦੇ ਕੱਚੇ ਦੁੱਧ ਦੀ ਕੀਮਤ ਵਧਣ ਲਈ ਬਰਾਂਡ 'ਤੇ ਲਗਾਤਾਰ ਦਬਾਅ ਪੈ ਰਿਹਾ ਸੀ, ਜਿਸ ਕਾਰਨ ਇਹ ਵਾਧਾ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coconut Milk Tea, Milk, Milk Shake, Milk Shake Recipe, Milkfed, Verka