ਚੰਡੀਗੜ੍ਹ- ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੇ ਕਵੀ ਸ੍ਰੀ ਫ਼ਤਹਿਜੀਤ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸ੍ਰੀ ਫ਼ਤਹਿਜੀਤ ਜੋ 83 ਵਰ੍ਹਿਆਂ ਦੇ ਸਨ, ਪਿੱਛੇ ਪਤਨੀ ਤੇ ਤਿੰਨ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਦਸੰਬਰ ਨੂੰ 11.30 ਵਜੇ ਸ਼ਾਹਕੋਟ (ਜਲੰਧਰ) ਵਿਖੇ ਹੋਵੇਗਾ।
ਸ. ਪਰਗਟ ਸਿੰਘ ਨੇ ਕਿਹਾ ਸ੍ਰੀ ਫ਼ਤਹਿਜੀਤ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਸ੍ਰੀ ਫ਼ਤਹਿਜੀਤ ਦੇ ਪਰਿਵਾਰ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਸ੍ਰੀ ਫ਼ਤਹਿਜੀਤ ਨੇ ਸ਼ਾਹਕੋਟ ਇਲਾਕੇ ਚ ਸਕੂਲ ਅਧਿਆਪਨ ਕਾਰਜ ਕਰਨ ਦੇ ਨਾਲ-ਨਾਲ ਦੋਆਬੇ ਦੀ ਅਗਾਂਹਵਧੂ ਸਾਹਿਤਕ ਲਹਿਰ ਨੂੰ ਵੀ ਅਗਵਾਈ ਪ੍ਰਦਾਨ ਕੀਤੀ।ਉਨ੍ਹਾਂ ਪੱਛਮੀ, ਭਾਰਤੀ ਤੇ ਪੰਜਾਬੀ ਸਾਹਿਤ ਦਾ ਨਿੱਠ ਕੇ ਅਧਿਐਨ ਕੀਤਾ।ਉਨ੍ਹਾਂ ਚਾਰ ਕਾਵਿ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ।ਉਨ੍ਹਾਂ ਦੀ ਕਵਿਤਾ ਆਉਣ ਵਾਲੀਆਂ ਭਵਿੱਖ ਪੀੜ੍ਹੀਆਂ ਨੂੰ ਸਾਰਥਕ ਸੋਚ ਦੇ ਨਾਲ ਨਾਲ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੁਨੇਹਾ ਦਿੰਦੀ ਰਹੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pargat singh