ਚੰਡੀਗੜ੍ਹ- ਮਾਨ ਸਰਕਾਰ ਦੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੇ ਸਾਰੀਆਂ ਜੇਲਾਂ ਦੇ ਸੁਪਰਡੈਂਟਾਂ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਜੇਲਾਂ ਵਿੱਚੋਂ ਵੀਆਈਪੀ ਕਲਚਰ ਖਤਮ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਖਤ ਹਦਾਇਤਾਂ ਕੀਤੀਆਂ ਹਨ ਕਿ ਜੇ ਜੇਲ ਵਿੱਚੋਂ ਨਸ਼ਾ, ਮੋਬਾਈਲ ਮਿਲਿਆ ਤਾਂ ਸੁਪਰਡੈਂਟ ਜ਼ਿੰਮੇਵਾਰ ਹੋਣਗੇ।
ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜੇਲ੍ਹ ਸੁਪਰਡੈਂਟ ਨੂੰ ਚਿਠੀ ਲਿਖੀ ਹੈ। ਉਨ੍ਹਾਂ ਹਦਾਇਤ ਕੀਤੀ ਹੈ ਕਿ ਜੇਲ ਵਿੱਚ ਕਿਸੇ ਵੀ ਵਿਸ਼ੇਸ਼ ਕਮਰੇ ਜਾਂ ਉਸਰੀ ਨੂੰ ਢਾਹੁਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ.ਆਈ.ਪੀ ਟ੍ਰੀਟਮੈਂਟ ਨਾ ਦਿੱਤਾ ਜਾਵੇ। ਜੇਲਾਂ ਦੀ ਸਵੱਛਤਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਮੰਤਰੀ ਨੇ ਆਪਣੀ ਚਿੱਠੀ ਵਿੱਚ ਹਦਾਇਤ ਕੀਤੀ ਹੈ ਕਿ ਹਰ ਕੈਦੀ ਨੇ ਪੰਜਾਬ ਜੇਲ ਰੂਲਜ ਦੇ ਅਨੁਸਾਰ ਬਰਾਬਰ ਵਾਲਾ ਵਿਵਹਾਰ ਕੀਤਾ ਜਾਵੇ। ਜੇਕਰ ਕਿਸੇ ਕੈਦੀ ਨੂੰ ਵੀਆਈ ਟਰੀਟਮੈਂਟ ਦਿੱਤੀ ਜਾ ਰਹੀ ਹੈ ਤਾਂ ਇਹ ਸਹੂਲਤ ਤੁਰਤ ਬੰਦ ਕਰ ਦਿੱਤੀ ਜਾਵੇ। ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਪੱਤਰ ਦੇ ਜਾਰੀ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਜੇਲ ਵਿਚੋਂ ਮੋਬਾਈਲ ਫੋਨ ਜਾਂ ਨਸ਼ਾ ਮਿਲਿਆ ਤਾਂ ਇਹ ਸਭ ਦੀ ਜ਼ਿੰਮੇਵਾਰੀ ਜੇਲਰ ਦੀ ਹੋਵੇਗੀ ਅਤੇ ਉਨ੍ਹਾਂ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।