Home /News /punjab /

ਖੇਤੀ ਮਸ਼ੀਨਰੀ ਦੇ ਮਾਪਦੰਡਾਂ ਦਾ ਮੁਆਇਨਾ ਕਰਨ ਮਾਲੇਰਕੋਟਲਾ ਪੁੱਜੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਖੇਤੀ ਮਸ਼ੀਨਰੀ ਦੇ ਮਾਪਦੰਡਾਂ ਦਾ ਮੁਆਇਨਾ ਕਰਨ ਮਾਲੇਰਕੋਟਲਾ ਪੁੱਜੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਖੇਤੀ ਮਸ਼ੀਨਰੀ ਦੇ ਮਾਪਦੰਡਾਂ ਦਾ ਮੁਆਇਨਾ ਕਰਨ ਮਾਲੇਰਕੋਟਲਾ ਪੁੱਜੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ (pic-twitterkuldeepdhaliwal)

ਖੇਤੀ ਮਸ਼ੀਨਰੀ ਦੇ ਮਾਪਦੰਡਾਂ ਦਾ ਮੁਆਇਨਾ ਕਰਨ ਮਾਲੇਰਕੋਟਲਾ ਪੁੱਜੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ (pic-twitterkuldeepdhaliwal)

- ਪਰਾਲੀ ਨੂੰ ਨਾ ਜਲਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਦਬਾਉਣ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ ਦੀ ਅਪੀਲ

  • Share this:

    ਮਾਲੇਰਕੋਟਲਾ/ਅਮਰਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਲੈਂਡ ਫੋਰਸ ਦਸਮੇਸ਼-ਅਮਰਗੜ੍ਹ ਅਤੇ ਦਸਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮਟੁ ਰਾਏਕੋਟ ਰੋਡ ਮਾਲੇਰਕੋਟਲਾ ਕੰਪਨੀਆਂ ਵਿਖੇ ਸੁਪਰਸੀਡਰ ਤੇ ਹੋਰ ਮਸ਼ੀਨਰੀ ਦਾ ਪੰਜਾਬ ਸਰਕਾਰ ਵੱਲੋਂ ਰੱਖੇ ਮਾਪਦੰਡਾਂ 'ਤੇ ਖਰ੍ਹੇ ਉਤਰਨ ਸਬੰਧੀ ਮੁਆਇਨਾ ਕਰਨ ਪੁੱਜੇ। ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ,ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ, ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ਼ਾਕੀਬ ਅਲੀ ਰਾਜਾ ਮੌਜੂਦ ਸਨ ।

    ਕੁਲਦੀਪ ਸਿੰਘ ਧਾਲੀਵਾਲ ਨੇ  ਕਿਹਾ ਕਿ ਭਗਵੰਤ ਮਾਨ ਸਰਕਾਰ ਖੇਤੀਬਾੜੀ ਸੰਦਾਂ ‘ਤੇ ਸਬਸਿਡੀ ਦੇ ਨਾਮ ‘ਤੇ ਕੀਤੀ ਜਾਂਦੀ ਕਾਲਾਬਾਜ਼ਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਮਾਰਕਿੰਗ/ਕਟਿੰਗ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸਬਸਿਡੀ ਦੇ ਨਾਮ 'ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ  ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਨੂੰ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਵੀ ਦਰਜ ਕੀਤਾ ਜਾ ਰਿਹਾ ਹੈ ਤਾਂ ਜੋ ਮਸ਼ੀਨ ਦੇ ਵੇਰਵਿਆਂ ਦੀ ਸਹੀ ਜਾਣਕਾਰੀ ਦਾ ਰਿਕਾਰਡ ਰਹਿ ਸਕੇ ।

    ਸ. ਧਾਲੀਵਾਲ  ਨੇ ਕਿਹਾ ਪਹਿਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਖੇਤੀ ਸੰਦਾਂ ‘ਤੇ ਸਬਸਿਡੀ ਦਾ ਲਾਭ ਬਹੁਤ ਸਾਰੇ ਅਸਲ ਕਿਸਾਨਾਂ ਨੂੰ ਨਹੀਂ ਮਿਲਿਆ ਸਕਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪਹਿਲਾ ਗ਼ਲਤੀਆਂ ਕੀਤੀਆਂ ਸਨ ਉਹ ਭਾਵੇਂ ਮਸ਼ੀਨਾਂ ਬਣਾਉਣ  ਵਾਲੀਆ ਕੰਪਨੀਆਂ  ਹੋਣ, ਭਾਵੇਂ ਡੀਲਰ ਹੋਣ, ਭਾਵੇਂ ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਹੋਣ ਭਾਵੇਂ ਕਿਸਾਨ ਹੋਣ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ।

    ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ ਖੂੰਹਦ ਨੂੰ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਧਰਤੀ ਦੀ ਸਿਹਤ ਦੇ ਨਾਲ ਨਾਲ ਆਉਣ ਵਾਲੀਆ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦਿੱਤਾ ਜਾ ਸਕੇ ।ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਹੀ ਦਬਾਉਣ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਪਿੰਡਾਂ ਦਾ ਵਿਕਾਸ ਸ਼ਹਿਰਾਂ ਦੀ ਤਰਜ਼ ਤੇ ਕੀਤਾ ਜਾਵੇਗਾ ਤਾਂ ਜੋ ਪੇਂਡੂ ਰੁਝਾਨ ਨੂੰ ਸ਼ਹਿਰਾਂ ਵੱਲ ਜਾਣ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ ਇਸ ਲਈ ਪੰਚਾਇਤਾਂ ਦੇ ਇਜਲਾਸ ਵਿੱਚ ਉਹੀ ਸ਼ਾਮਲ ਹੋਣ ਅਜਿਹਾ ਕਰਨ ਨਾਲ ਨਾਰੀ ਸਸ਼ਕਤੀਕਰਨ ਨੂੰ ਵਧਾਵਾ ਮਿਲੇਗਾ ।



    ਇਸ ਮੌਕੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੰਧੂ , ਐਮ.ਡੀ ਲੈਂਡ ਫੋਰਸ ਦਸਮੇਸ਼-ਅਮਰਗੜ੍ਹ ਮਲਕੀਤ ਸਿੰਘ, ਸਵਰਨਜੀਤ ਸਿੰਘ,  ਸਰਬਜੀਤ ਸਿੰਘ, ਗਿਆਨੀ ਅਮਰ ਸਿੰਘ ਐਮ.ਡੀ ਦਸਮੇਸ਼ ਮਕੈਨੀਕਲ ਵਰਕਸ ਪ੍ਰਾਈਵੇਟ ਲਿਮ ਤੋਂ ਇਲਾਵਾ ਕੰਪਨੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

    Published by:Ashish Sharma
    First published:

    Tags: AAP Punjab, Kuldeep Dhaliwal, Malerkotla, Punjab, Punjab farmers, Punjab government, Subsidy