
CM ਦੇ ਹੁਕਮਾਂ 'ਤੇ ਹੋਇਆ ਸੀ ਮੰਤਰੀ ਦਾ ਸਟਿੰਗ, ਇੰਜ ਆ ਗਿਆ ਕਾਬੂ...(ਫਾਇਲ ਫੋਟੋ)
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਮੰਤਰੀ ਕਿਵੇਂ ਅੜਿੱਕੇ ਆਇਆ, ਹੁਣ ਇਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਟੈਂਡਰਾਂ ਬਦਲੇ ਕਮਿਸ਼ਨ ਮੰਗਣ ਦੀ ਸ਼ਿਕਾਇਤ 10 ਦਿਨ ਪਹਿਲਾਂ ਆਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਹੁਕਮਾਂ ਉਤੇ ਇਕ ਸਟਿੰਗ ਆਪਰੇਸ਼ਨ ਹੋਇਆ ਸੀ। ਇੱਕ ਅਧਿਕਾਰੀ ਨੇ ਤਕਰੀਬਨ ਦਸ ਦਿਨ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੂੰ ਵਿਜੇ ਸਿੰਗਲਾ ਦੁਆਰਾ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਅਧਿਕਾਰੀ ਨੂੰ ਖੁਦ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਕਿਸੇ ਮੰਤਰੀ ਤੋਂ ਡਰਨ ਦੀ ਲੋੜ ਨਹੀਂ ਹੈ। ਅਧਿਕਾਰੀਆਂ ਦੀ ਸਹਾਇਤਾ ਨਾਲ ਇੱਕ ਆਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਜਿਸ ਰਾਹੀਂ ਇਹ ਸਾਫ਼ ਹੋ ਗਿਆ ਕਿ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੀ ਜਾਣ-ਪਛਾਣ ਵਾਲੇ ਇੱਕ ਫੀਸਦ ਕਮਿਸ਼ਨ ਦੀ ਮੰਗ ਕਰ ਰਹੇ ਸਨ।
ਇਸ ਰਿਕਾਰਡਿੰਗ ਤੋਂ ਬਾਅਦ ਪੂਰੇ ਸਬੂਤ ਮਿਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ ਅਤੇ ਅਧਿਕਾਰੀਆਂ ਨੂੰ ਆਖਿਆ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਜਦੋਂ ਮੁੱਖ ਮੰਤਰੀ ਨੇ ਰਿਕਾਰਡਿੰਗ ਵਿਖਾਈ ਤਾਂ ਮੰਤਰੀ ਕਮਿਸ਼ਨ ਦੀ ਮੰਗ ਕਰਨ ਵਾਲੀ ਗੱਲ ਮੰਨ ਗਏ।
ਮੁੱਖ ਮੰਤਰੀ ਨੇ ਕਿਹਾ, “ਇਹ ਮੰਤਰੀ ਆਪਣੇ ਵਿਭਾਗ ਦੇ ਹਰ ਟੈਂਡਰ ਵਿਚੋਂ 1% ਹਿੱਸਾ ਰਿਸ਼ਵਤ ਵਜੋਂ ਮੰਗਦਾ ਸੀ ਜਿਸ ਦਾ ਸਾਨੂੰ ਜਿਵੇਂ ਹੀ ਪਤਾ ਲੱਗਾ ਉਨ੍ਹਾਂ ਮੰਤਰੀ ਨੂੰ ਬਰਾਖਸਤ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੰਤਰੀ ਖਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ ਹਨ।”
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।