• Home
 • »
 • News
 • »
 • punjab
 • »
 • MKS GIDDERBAHA RAJA WARING DOOR TO DOOR COMPAINING ASHPHAQ DHUDDY

ਜੇ ਮੈਂ ਗ੍ਰਹਿ ਮੰਤਰੀ ਹੁੰਦਾ ਤਾਂ ਸੁਖਬੀਰ ਬਾਦਲ ਜੇਲ੍ਹ ’ਚ ਹੋਣਾ ਸੀ: ਰਾਜਾ ਵੜਿੰਗ

ਜੇ ਮੈਂ ਗ੍ਰਹਿ ਮੰਤਰੀ ਹੁੰਦਾ ਤਾਂ ਸੁਖਬੀਰ ਬਾਦਲ ਜੇਲ੍ਹ ’ਚ ਹੋਣਾ ਸੀ: ਰਾਜਾ ਵੜਿੰਗ

ਜੇ ਮੈਂ ਗ੍ਰਹਿ ਮੰਤਰੀ ਹੁੰਦਾ ਤਾਂ ਸੁਖਬੀਰ ਬਾਦਲ ਜੇਲ੍ਹ ’ਚ ਹੋਣਾ ਸੀ: ਰਾਜਾ ਵੜਿੰਗ

 • Share this:
  ASHPHAQ DHUDDY

  ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਅੱਜ ਸੁਖਬੀਰ ਬਾਦਲ ਨੂੰ ਮੂੰਹ ਤੋੜਵਾਂ ਦਿੱਤਾ ਜਵਾਬ ਦਿੱਤਾ ਹੈ। ਦਰਅਸਲ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਵਿਖੇ ਪਹੁੰਚੇ ਹੋਏ ਸੀ, ਜਿੱਥੇ ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਨਾਲ ਕਾਂਗਰਸ ਸਰਕਾਰ ਦੇ ਖਿਲਾਫ ਧਰਨਾ ਦਿੱਤਾ।  ਧਰਨੇ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦਾ ਵਿਧਾਇਕ ਰਾਜਾ ਵੜਿੰਗ ਆਪਣੀ ਸਰਕਾਰ ਦੀ ਪਾਵਰ ਦੀ ਗਲਤ ਵਰਤੋ ਕਰ ਰਿਹਾ ਹੈ ਅਤੇ ਅਕਾਲੀ ਵਰਕਰਾਂ ਤੇ ਝੂਠੇ ਪਰਚੇ ਦਰਜ  ਕੀਤੇ ਹਨ।  ਗਿੱਦੜਬਾਹਾ ਚ ਸੁਖਬੀਰ ਬਾਦਲ ਨੇ ਕਾਂਗਰਸ ਦੇ ਐੱਮਐੱਲਏ ਰਾਜਾ ਵੜਿੰਗ ਉਤੇ ਸਵਾਲਾਂ ਦੀ ਝੜੀ ਲਾ ਦਿੱਤੀ।

  ਰਾਜਾ ਵੜਿੰਗ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਤਨਜ਼ਮਈ ਤਰੀਕੇ ਨਾਲ ਭੜਾਸ ਕੱਢੀ। ਰਾਜਾ ਵੜਿੰਗ ਨੇ ਅਕਾਲੀ ਦਲ ਦੇ ਉਕਤ ਦੋਸ਼ਾਂ ਨੂੰ ਨਕਾਰਦੇ ਕਿਹਾ ਕਿ ਜਿਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਉਹ ਪ੍ਰਸ਼ਾਸਨ ਵਲੋਂ ਕਮੀਆਂ ਪਾਏ ਜਾਣ ਉਤੇ ਰੱਦ ਹੋਏ ਹਨ ਅਤੇ ਉਨ੍ਹਾਂ ਦਾ ਇਸ ਸੰਬੰਧ ਵਿਚ ਪ੍ਰਸਾਸ਼ਣ ਤੇ ਕੋਈ ਦਬਾਅ ਨਹੀਂ। ਰਾਜਾ ਵੜਿੰਗ ਨੇ ਇਸ ਮੌਕੇ ਕਿਹਾ ਕਿ ਜਲਾਲਾਬਾਦ ਵਿਚ ਸੁਖਬੀਰ ਬਾਦਲ ਵਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਜੇ ਮੈਂ ਸੂਬੇ ਦਾ ਗ੍ਰਹਿ ਮੰਤਰੀ ਹੁੰਦਾ ਤਾਂ ਉਸ ਦਿਨ ਸੁਖਬੀਰ ਬਾਦਲ ਜਲਾਲਾਬਾਦ ਤੋਂ ਆਪਣੇ ਪਿੰਡ ਬਾਦਲ ਨਹੀਂ ਸਗੋਂ ਜੇਲ੍ਹ ਵਿਚ ਹੁੰਦਾ।

  ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਬਾਕੀ ਰਹਿੰਦੀਆਂ 17 ਸੀਟਾਂ ਵਿਚ ਵੀ ਜਿੱਤ ਪ੍ਰਾਪਤ ਕਰੇਗੀ। ਰਾਜਾ ਵੜਿੰਗ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਨੂੰ ਵੀ ਨਕਾਰ ਦਿੱਤਾ ਹੈ । ਰਾਜਾ ਵੜਿੰਗ ਨੇ ਕਿਹਾ ਹੈ ਕਿ ਦੇਸ਼ ਦਾ ਕਿਸਾਨ ਤੁਹਾਡੇ ਖੇਤੀ ਕਾਨੂੰਨਾਂ ਨੂੰ ਨਕਾਰ ਚੁੱਕਾ ਹੈ ।
  Published by:Ashish Sharma
  First published: