ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ -ਬੀਬੀ ਜਗੀਰ ਕੌਰ

News18 Punjabi | News18 Punjab
Updated: January 13, 2021, 8:07 PM IST
share image
ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ -ਬੀਬੀ ਜਗੀਰ ਕੌਰ
ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ -ਬੀਬੀ ਜਗੀਰ ਕੌਰ

  • Share this:
  • Facebook share img
  • Twitter share img
  • Linkedin share img
ASHPHAQ DHUDDY

ਸਿੱਖ ਇਤਿਹਾਸ ਦੇ ਚਾਲ੍ਹੀ ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਥੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰੂ ਘਰਾਂ ਅੰਦਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਜਿਥੇ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਜੋੜਿਆ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਮਾਤਾ ਭਾਗ ਕੌਰ ਜੀ ਗੁਰਮਤਿ ਸੰਮੇਲਨ ਕਰਵਾਇਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਆਪਣੇ ਸੰਬੋਧਨ ਵਿਚ ਖਿਦਰਾਣੇ ਦੀ ਢਾਬ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਗੁਰੂ ਦੇ ਪਿਆਰੇ ਸਿੰਘਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੀ ਗਾਥਾ ਨੂੰ ਬਿਆਨ ਕੀਤਾ। ਉਨ੍ਹਾਂ ਆਖਿਆ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਟੁੱਟੀ ਗੰਢੀ ਦੀ ਉਹ ਮਿਸਾਲ ਹੈ, ਜਿਸ ਨੇ ਭੁੱਲ ਦੇ ਅਹਿਸਾਸ ਨੂੰ ਸ਼ਹਾਦਤਾਂ ਨਾਲ ਸਿਜਿਆਂ। ਇਨ੍ਹਾਂ ਕੁਰਬਾਨੀਆਂ ਦੀ ਗਾਥਾ ਹਰ ਸਿੱਖ ਨੂੰ ਗੁਰੂ ਸਾਹਿਬ ਅੱਗੇ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਸਰੋਕਾਰਾਂ ਨੂੰ ਦ੍ਰਿੜ੍ਹ ਕਰਨ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਮਾਤਾ ਭਾਗ ਕੌਰ ਦੀ ਪ੍ਰੇਰਣਾ ਅਤੇ ਸੂਰਮਤਾਈ ਦੀ ਉੱਘੜਵੀਂ ਮਿਸਾਲ ਵੀ ਹੈ, ਜੋ ਸਿੱਖ ਬੀਬੀਆਂ ਲਈ ਆਪਣੇ ਧਰਮ ਪ੍ਰਤੀ ਜ਼ੁੰਮੇਵਾਰੀ ਨਿਭਾਉਣ ਦਾ ਮਾਰਗ ਦਿਖਾਉਂਦੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਰਹਿਣ ਦੀ ਅਪੀਲ ਵੀ ਕੀਤੀ।
Published by: Ashish Sharma
First published: January 13, 2021, 8:07 PM IST
ਹੋਰ ਪੜ੍ਹੋ
ਅਗਲੀ ਖ਼ਬਰ