
ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਬੀਜੇਪੀ 'ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ 'ਚ ਸ਼ਾਮਲ ਗਏ ਹਨ।
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ।
ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
ਚਰਚਾ ਹੈ ਕਿ ਅਗਲੇ ਦਿਨਾਂ ਵਿਚ ਇਹ ਕਾਫਲਾ ਹੋਰ ਵੱਡਾ ਹੋਣ ਦੀ ਉਮੀਦ ਹੈ। ਵਿਧਾਇਕ ਫਤਿਹਜੰਗ ਬਾਜਵਾ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।