ਚੰਡੀਗੜ੍ਹ : ਨਾਭਾ ਤੋਂ ਵਿਧਾਇਕ ਗੁਰਦੇਵ ਮਾਨ ਇੱਕ ਵਾਰ ਫੇਰ ਤੋਂ ਚਰਚਾ ਵਿੱਚ ਹਨ। ਜੀ ਹਾਂ ਉਹ ਅੱਜ 16ਵੀਂ ਵਿਧਾਨ ਸਭਾ ਦੇ ਪਹਿਲੇ ਸ਼ੈਸਨ ਵਿੱਚ ਨਾਭਾ ਤੋਂ ਚੰਡੀਗੜ੍ਹ ਪਹੁੰਚੇ। ਪਹਿਲੀ ਵਾਰ ਵਿਧਾਇਕ ਬਣੇ ਗੁਰਦੇਵ ਮਾਨ ਆਪਣੇ ਹਲਕੇ ਵਿੱਚ ਵੀ ਅਕਸਰ ਸਾਈਕਲ ਦੀ ਸਵਾਰੀ ਕਰਦੇ ਨਜ਼ਰ ਆਉਂਦੇ ਹਨ। ਦੱਸ ਦੇਈਏ ਕਿ ਅੱਜ ਵਿਧਾਨ ਸਭਾ ਦੇ ਪਹਿਲੇ ਦਿਨ ਭਗਵੰਤ ਮਾਨ ਸਮੇਤ ਵਿਧਾਇਕਾਂ ਨੇ ਹਲਫ਼ ਲਿਆ ਹੈ। ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਵਾਈ। ਤਿੰਨ ਦਿਨ ਦੀ ਛੁੱਟੀ ਤੋਂ ਬਾਅਦ ਸੋਮਵਾਰ ਨੂੰ ਹੋਵੇਗੀ ਨਵੇਂ ਸਪੀਕਰ ਦੀ ਚੋਣ ਹੋੇਵੇਗੀ।
ਇਸ ਮੌਕੇ ਉਨ੍ਹਾਂ ਨੇ ਰਸਤੇ ਵਿੱਚ ਰੁਕ ਕਿਹਾ ਕਿਹਾ ਕਿ ਉਨ੍ਹਾਂ ਅੱਜ ਬਹੁਤ ਵੱਡਾ ਦਿਨ ਹੈ। ਉਹ ਪਹਿਲੀ ਵਾਰ ਅੱਜ ਵਿਧਾਨ ਸਭਾ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਬੀਤੇ ਦਿਨ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਕਰ ਦਿੱਤੀ ਗਈ ਹੈ।
ਨਾਭਾ ਦੇ ਵਿਧਾਇਕ ਗਰੁਦੇਵ ਮਾਨ ਵਿਧਾਨ ਸਭਾ ਸਾਈਕਲ ਉੱਤੇ ਪਹੁੰਚੇ। ਇਸ ਮੌਕੇ ਮੀਡੀਆ ਨੂੰ ਕਿਹਾ ਕਿ ਅਸੀਂ ਧਰਤੀ ਨਾਲ ਜੁੜੇ ਹੋਏ ਲੋਕ ਹਾਂ ਤੇ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰਾਂਗਾ।
ਬਿਨਾਂ ਤਨਖਾਹ ਕੰਮ ਕਰਨ ਦਾ ਐਲਾਨ ਕਾਰਨ ਵੀ ਚਰਚਾ ਨਾਭਾ ਦੇ ਵਿਧਾਇਕ
ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵੱਜੋਂ ਪੂਰਨ ਬਹੁਮਤ ਨਾਲ ਸ਼ਾਨਦਾਰ ਜਿੱਤ ਦਵਾਈ ਹੈ। ਜਿਸਤੋਂ ਬਾਅਦ ਨਵੇਂ ਚੁਣੇ ਗਏ ਵਿਧਾਇਕ ਪੂਰੇ ਐਕਸ਼ਨ ਮੋਡ ਦੇ ਵਿਚ ਨਜ਼ਰ ਆ ਰਹੇ ਹਨ। ਜਿਸ ਕਾਰਨ ਹੀ ਆਪ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਕਿਹਾ ਸੀ ਕਿ ਵਿਧਾਇਕ ਵਜੋਂ ਮਿਲਣ ਵਾਲੀ ਤਨਖਾਹ ’ਚੋਂ ਸਿਰਫ਼ ਇਕ ਰੁਪਿਆ ਲਏਗਾ। ਉਨ੍ਹਾਂ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਦੀ ਸ਼ੁਰੂਆਤ ਹੋ ਚੁੱਕੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸਾਈਕਲ ’ਤੇ ਹੀ ਕੀਤਾ ਸੀ ਤੇ ਹੁਣ ਵੀ ਉਹ ਸਾਈਕਲ ’ਤੇ ਨਾਭਾ ਹਲਕੇ ਦੀ ਗੇੜੀ ਲਾ ਕੇ ਵਿਕਾਸ ਕੰਮਾਂ ਦੇ ਜਾਇਜ਼ੇ ਤੋਂ ਇਲਾਵਾ ਲੋਕਾਂ ਦੀ ਸਾਰ ਲੈਂਦੇ ਰਹਿਣਗੇ।
ਖਬਰ ਅੱਪਡੇਟ ਹੋ ਰਹੀ ਹੈ,,,,,
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Nabha, Punjab vidhan sabha