Home /News /punjab /

ਵਿਧਾਇਕ ਕਾਕਾ ਬਰਾੜ ਨੇ ਪਾਰਟੀ ਵਰਕਰਾਂ ਨਾਲ ਮਨਾਈ ਹੋਲੀ

ਵਿਧਾਇਕ ਕਾਕਾ ਬਰਾੜ ਨੇ ਪਾਰਟੀ ਵਰਕਰਾਂ ਨਾਲ ਮਨਾਈ ਹੋਲੀ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਟੀ ਵਰਕਰਾਂ ਨਾਲ ਮਨਾਈ ਹੋਲੀ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਟੀ ਵਰਕਰਾਂ ਨਾਲ ਮਨਾਈ ਹੋਲੀ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਹੋਲੀ ਦੀਆਂ ਵਧਾਈਆਂ ਦੇਣ ਪਹੁੰਚੇ ਉਨ੍ਹਾਂ ਦੇ ਸਮਰਥਕ ਅਤੇ ਵਰਕਰ

  • Share this:

ਅਸ਼ਫਾਕ ਢੁੱਡੀ

ਸ੍ਰੀ ਮੁਕਤਸਰ ਸਾਹਿਬ : ਪੂਰੇ ਪੰਜਾਬ ਦੇ ਵਿੱਚ ਅੱਜ ਹੋਲੀ ਦਾ ਤਿਉਹਾਰ ਬੜੇ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਧਾਨਸਭਾ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਸ੍ਰੀ ਮੁਕਤਸਰ ਸਾਹਿਬ ਆਪਣੇ ਘਰ ਆਮ ਜਨਤਾ ਦੇ ਨਾਲ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਹੋਲੀ ਦੀਆਂ ਖੁਸ਼ੀਆਂ ਮਨਾਉਂਦੇ ਹੋਏ ਨਜ਼ਰ ਆਏ ।

ਇਸ ਮੌਕੇ ਵੱਡੀ ਗਿਣਤੀ ਦੇ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਦੇ ਵੱਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿੱਥੇ ਹੋਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਵਰਕਰਾਂ ਵੱਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਰੰਗ ਲਗਾ ਕੇ ਹੋਲੀ ਦੀ ਖੁਸ਼ੀ ਸਾਂਝੀ ਕੀਤੀ ਉੱਥੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉੱਥੇ ਹੀ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਹੋਏ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਜਿੱਥੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਵੋਟਾਂ ਪਾਉਣ ਵੇਲੇ ਵਿਖਾ ਤਾਂ ਜੀ ਜਦੋਂ ਹਰੇਕ ਰਾਊਂਡ ਦੇ ਵਿੱਚੋਂ ਮੁਕਤਸਰ ਚੋਂ ਆਮ ਆਦਮੀ ਪਾਰਟੀ ਚਾਰ ਚਾਰ ਹਜਾਰ ਦੀ ਲੀਡ ਨਾਲ ਅੱਗੇ ਵੱਧ ਦੀ ਸੀ ਰੇਕ ਰਾਊਂਡ ਦੇ ਵਿੱਚੋਂ ਇਹ ਉਹੀ ਲੋਕ ਜਿਨ੍ਹਾਂ ਦੇ ਸਦਕਾ ਇਹ ਮਾਣ ਪ੍ਰਾਪਤ ਹੋਇਆ ਹੈ।

Published by:Ashish Sharma
First published:

Tags: AAP Punjab, Holi 2022, Muktsar