Home /News /punjab /

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ

ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ

ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਸੀ।

 • Share this:

  ਭਦੌੜ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।

  ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਸੀ।

  ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਲਾਭ ਸਿੰਘ ਉਗੋਕੇ ਦੇ ਪਿਤਾ ਨੂੰ 22 ਸਤੰਬਰ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕੀਤਾ ਗਿਆ ਸੀ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਸਬੰਧੀ ਪੰਜ ਦਿਨਾਂ ਬਾਅਦ ਉਹਨਾਂ ਦੀ ਮੌਤ ਹੋ ਗਈ, ਇਸ ਘਟਨਾ ਨਾਲ ਪੂਰੇ ਉਗੋਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

  ਪਿਤਾ ਦੇ ਦਾਖਲ ਹੋਣ ਤੋਂ ਬਾਅਦ ਲਾਭ ਸਿੰਘ ਉਗੋਕੇ ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਹਾਰਟ ਬੀਟ ਕਾਫੀ ਘੱਟ ਹੋਣ ਉਤੇ ਡੀਐਮਸੀ ਦਾਖਲ ਕਰਵਾਇਆ ਗਿਆ।

  Published by:Gurwinder Singh
  First published: