
'ਜਨਾਨੀਆਂ ਚੁੱਕਣ' ਵਾਲੇ ਬਿਆਨ 'ਤੇ ਕਾਂਗਰਸੀ ਵਿਧਾਇਕ ਨੂੰ ਕਲੀਨ ਚਿੱਟ
ਪੰਜਾਬ ਮਹਿਲਾ ਕਮਿਸ਼ਨ ਨੇ ਵਿਧਾਇਕ ਮਦਨਲਾਲ ਜਲਾਲਪੁਰ ਨੂੰ ਔਰਤਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਉਤੇ ਕਲੀਨ ਚਿੱਟ ਦੇ ਦਿੱਤੀ ਹੈ। ਹਾਲਾਂਕਿ ਮਹਿਲਾ ਕਮਿਸ਼ਨ ਦੀ ਇਸ ਕਾਰਵਾਈ ਉਤੇ ਸਵਾਲ ਵੀ ਉਠ ਰਹੇ ਹਨ।
ਮਹਿਲਾ ਕਮਿਸ਼ਨ ਨੇ ਬਿਨਾਂ ਜਾਂਚ ਤੋਂ ਹੀ ਕਲੀਨ ਚਿੱਟ ਦੇ ਦਿੱਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਮੈਨ ਦਾ ਦਾਅਵਾ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਦੱਸ ਦਈਏ ਕਿ ਵਿਧਾਇਕ ਦੀ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਉਹ ਆਖ ਰਹੇ ਹਨ ਕਿ ਮੁਲਜ਼ਮਾਂ ਦੀ ਜਨਾਨੀਆਂ ਚੁੱਕ ਲਿਆਓ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।